ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
Friday, Jun 07, 2019 - 02:41 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੁਨੀਆ ਭਰ 'ਚ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਹੀਦੀ ਦਿਹਾੜੇ 'ਤੇ ਗੁਰੂ ਘਰ ਹਾਜ਼ਰੀਆਂ ਭਰੀਆਂ। ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਕੀਰਤਨ ਸੁਣ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਥਾਂ-ਥਾਂ 'ਤੇ ਠੰਡੇ-ਮਿੱਠੇ ਜਲ ਦੀਆਂ ਛਬੀਲ ਲਗਾਈਆਂ ਗਈਆਂ। ਇਸ ਪਵਿੱਤਰ ਦਿਹਾੜੇ 'ਤੇ ਗੁਰੂ ਘਰ ਪਹੁੰਚੀਆਂ ਸੰਗਤਾਂ ਨੇ ਖੁਦ ਨੂੰ ਵਢਭਾਗਾ ਦੱਸਿਆ।