ਸ੍ਰੀ ਦਰਬਾਰ ਸਾਹਿਬ ਵਿਖੇ 'ਟਿਕ-ਟਾਕ ਵੀਡੀਓ ਬਣਾਉਣਾ ਬੈਨ' ਦੇ ਲੱਗੇ ਪੋਸਟਰ
Saturday, Feb 08, 2020 - 01:21 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਟਿਕ-ਟਾਕ ਵੀਡੀਓ ਬਣਾਏ ਜਾਣ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਨੂੰ ਲੈ ਕੇ ਵੱਡਾ ਕਦਮ ਚੁੱਕਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਥਾਂ-ਥਾਂ ਉਤੇ ਪੋਸਟਰ ਲਗਾਏ ਗਏ ਹਨ ਜਿਨ੍ਹਾਂ 'ਚ ਸਾਫ ਤੌਰ ਉਤੇ ਲਿਖਿਆ ਗਿਆ ਹੈ ਕਿ ਇੱਥੇ ਟਿਕ-ਟਾਕ ਬਣਾਉਣਾ ਮਨ੍ਹਾ ਹੈ।
ਦੱਸ ਦਈਏ ਕਿ ਬੀਤੇ ਦਿਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਸੀ ਕਿ ਟਿਕ ਟਾਕ ਵੀਡੀਓ ਦੇ ਚੱਲਦੇ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਮੋਬਾਇਲ ਫੋਨ ਲਿਜਾਉਣ ਦੀ ਵੀ ਪਾਬੰਦੀ ਲਗਾਈ ਜਾ ਸਕਦੀ ਹੈ। ਦੱਸ ਦੇਈਏ ਕੁਝ ਸਮੇਂ ਪਹਿਲਾਂ ਇਕ ਵੀਡੀਓ ਸਾਹਮਣੇ ਆਈ ਸੀ ਜਿਸ 'ਚ ਤਿੰਨ ਕੁੜੀਆਂ ਵਲੋਂ ਸ੍ਰੀ ਹਰਿਮੰਦਰ ਦੇ ਪ੍ਰਕਿਰਮਾ ਵਿਚ ਟਿਕ-ਟਾਕ ਵੀਡੀਓ ਬਣਾਈ ਗਈ ਸੀ। ਇਹ ਪਹਿਲਾ ਮਾਮਲਾ ਨਹੀਂ ਸੀ, ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਵੀਡੀਓ ਸਾਹਮਣੇ ਆ ਚੁੱਕੀਆਂ ਹਨ ਜਿਨ੍ਹਾਂ ਨੇ ਸਿੱਖ ਮਰਿਆਦਾ ਨੂੰ ਠੇਸ ਪਹੁੰਚਾਈ ਹੈ।