ਚੋਰ ਗਿਰੋਹ ਦਾ ਪਰਦਾਫਾਸ਼, 2 ਦੋਸ਼ੀ ਗ੍ਰਿਫਤਾਰ (ਵੀਡੀਓ)

Thursday, Jul 19, 2018 - 12:15 PM (IST)

ਅੰਮ੍ਰਿਤਸਰ (ਬਿਊਰੋ) : ਅੰਮ੍ਰਿਤਸਰ ਪੁਲਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ 14 ਮੋਟਰਸਾਈਕਲ, 6 ਐਕਟਿਵਾ, 2 ਟਰੈਕਟਰ, ਤੇ 1 ਟਰਾਲੀ ਬਰਾਮਦ ਕੀਤੀ ਹੈ। ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਭੀੜ ਵਾਲੀਆਂ ਥਾਂਵਾਂ 'ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਤੇ ਚੋਰੀ ਕੀਤੇ ਗਏ ਟਰੈਕਟਰਾਂ ਨੂੰ ਕਿਰਾਏ 'ਤੇ ਵੀ ਦਿੰਦੇ ਸਨ। ਪੁਲਸ ਮੁਤਾਬਕ ਦੋਵਾਂ ਨੌਜਵਾਨਾਂ ਨੂੰ ਨਾਕੇਬੰਦੀ ਦੌਰਾਨ ਚੋਰੀ ਦੇ ਮੋਟਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਤੇ ਪੁੱਛਗਿੱਛ ਦੌਰਾਨ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 


Related News