ਨਵਜੋਤ ਕੌਰ ਸਿੱਧੂ ਦੇ ਹੱਕ 'ਚ ਨਿੱਤਰੇ ਖਹਿਰਾ, ਮੰਗਿਆ ਕੇਂਦਰੀ ਰੇਲ ਮੰਤਰੀ ਦਾ ਅਸਤੀਫਾ

10/20/2018 11:24:16 AM

ਜਲੰਧਰ— ਬੀਤੇ ਦਿਨ ਅੰਮ੍ਰਿਤਸਰ 'ਚ ਵਾਪਰੇ ਟਰੇਨ ਹਾਦਸੇ 'ਤੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਸੁਖਪਾਲ ਖਹਿਰਾ ਨੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿਸਟਮ ਪੂਰੀ ਤਰ੍ਹਾਂ ਫੇਲ ਹੋਇਆ ਹੈ ਅਤੇ ਜ਼ਿੰਮੇਵਾਰ ਅਧਿਕਾਰੀਆਂ 'ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਥੇ ਹੀ ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਦੇ ਹੱਕ 'ਚ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਸ ਹਾਦਸੇ 'ਚ  ਨਵਜੋਤ ਕੌਰ ਦਾ ਕੋਈ ਕਸੂਰ ਨਹੀਂ ਹੈ। ਉਥੇ ਹੀ ਖਹਿਰਾ ਨੇ ਕਿਹਾ ਕਿ ਉਹ ਵੀ ਅੱਜ ਅੰਮ੍ਰਿਤਸਰ ਵਿਖੇ ਹਾਦਸੇ ਦਾ ਜਾਇਜ਼ਾ ਲੈਣ ਜਾ ਰਹੇ ਹਨ।

PunjabKesari
ਦੱਸ ਦੇਈਏ ਕਿ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ 'ਚ ਜੌੜਾ ਫਾਟਕ ਨੇੜੇ ਬੜੀ ਹੀ ਧੂਮ-ਧਾਮ ਨਾਲ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਅਤੇ ਜਦੋਂ ਰਾਵਣ ਨੂੰ ਸਾੜਨ ਦੀ ਵਾਰੀ ਆਈ ਤਾਂ ਉਸ ਸਮੇਂ ਫਾਟਕ ਤੋਂ ਲੰਘ ਰਹੀ ਟਰੇਨ ਨੇ ਕਈ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਹਾਦਸੇ 'ਚ ਕਰੀਬ 70 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ ਸਨ।


Related News