ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

Tuesday, Mar 02, 2021 - 01:57 AM (IST)

ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ

ਚੰਡੀਗੜ੍ਹ, (ਸ਼ਰਮਾ)- ਅੰਮ੍ਰਿਤਸਰ ਜੌੜੇ ਫਾਟਕ ’ਤੇ ਦੁਸਹਿਰੇ ਵਾਲੇ ਦਿਨ ਰੇਲ ਹਾਦਸੇ 'ਚ ਮਰੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਘੋਰ ਵਿੱਤੀ ਸੰਕਟ 'ਚੋਂ ਗੁਜ਼ਰ ਰਹੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ/ਵਾਰਸਾਂ ਨੂੰ ਵਿਸ਼ੇਸ਼ ਕੇਸ ਵਜੋਂ ਵਿਚਾਰਦਿਆਂ ਨਿਯਮਾਂ ਵਿਚ ਢਿੱਲ ਦਿੰਦਿਆਂ ਉਨ੍ਹਾਂ ਦੀ ਯੋਗਤਾ ਮੁਤਾਬਿਕ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵਿਚ ਨੌਕਰੀਆਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਤੀ ਦੇ ਵਿਆਹ 'ਤੇ ਲੋਕ ਗੀਤ ਗਾ ਦਿੱਤੀਆਂ ਦੁਆਵਾਂ (ਵੀਡੀਓ)

ਦੱਸਣਯੋਗ ਹੈ ਕਿ ਇਹ ਰੇਲ ਹਾਦਸਾ 19 ਅਕਤੂਬਰ, 2018 ਨੂੰ ਅੰਮ੍ਰਿਤਸਰ ਵਿਖੇ ਜੌੜੇ ਫਾਟਕ ’ਤੇ ਦੁਸਹਿਰੇ ਵਾਲੇ ਦਿਨ ਵਾਪਰਿਆ ਸੀ, ਜਿਸ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 71 ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਹ ਪਰਿਵਾਰਕ ਮੈਂਬਰ ਤਰਸ ਦੇ ਆਧਾਰ ’ਤੇ ਨੌਕਰੀ ਲਈ ਸੂਬੇ ਦੀ ਮੌਜੂਦਾ ਨੀਤੀ ਅਤੇ ਇਸ ਨਾਲ ਸਬੰਧਤ 21 ਨਵੰਬਰ, 2002 ਦੀਆਂ ਹਦਾਇਤਾਂ ਦੇ ਦਾਇਰੇ ਹੇਠ ਨਹੀਂ ਆਉਂਦੇ ਸਨ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਪ੍ਰਸਤਾਵ ’ਤੇ ਮੁੱਖ ਮੰਤਰੀ ਦਫ਼ਤਰ ਨੇ ਵਿਚਾਰ-ਵਟਾਂਦਰਾ ਕਰਨ ਉਪਰੰਤ ਫੈਸਲਾ ਕੀਤਾ ਕਿ 58 ਮ੍ਰਿਤਕਾਂ ਦੇ 34 ਪਰਿਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਹਿਸਾਬ ਨਾਲ ਸੂਬੇ ਦੇ ਵੱਖ-ਵੱਖ ਵਿਭਾਗਾਂ/ਸੰਸਥਾਵਾਂ ਵਿਚ ਨੌਕਰੀ ਲਈ ਵਿਚਾਰਿਆ ਜਾਵੇ।

ਇਹ ਵੀ ਪੜ੍ਹੋ:- ਦੇਰ ਰਾਤ ਮਾਲੇਰਕੋਟਲਾ ਦੀ ਇੱਕ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ


author

Bharat Thapa

Content Editor

Related News