ਜਨਗਣਨਾ-2027 ਦੇ ਦੂਜੇ ਪੜਾਅ ਲਈ ਚਾਰਜ ਅਫ਼ਸਰਾਂ ਤੇ ਸੁਪਰਵਾਈਜ਼ਰਾਂ ਨੂੰ ਦਿੱਤੀ ਸਿਖਲਾਈ

Friday, Nov 13, 2026 - 08:33 PM (IST)

ਜਨਗਣਨਾ-2027 ਦੇ ਦੂਜੇ ਪੜਾਅ ਲਈ ਚਾਰਜ ਅਫ਼ਸਰਾਂ ਤੇ ਸੁਪਰਵਾਈਜ਼ਰਾਂ ਨੂੰ ਦਿੱਤੀ ਸਿਖਲਾਈ

ਅੰਮ੍ਰਿਤਸਰ (ਰਮਨ)- ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਚਾਰਜ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਕੈਂਪ ਲਾਇਆ ਗਿਆ। ਇਸ ਦੌਰਾਨ ਸਵੈ-ਗਣਨਾ ਦੀ ਪ੍ਰਕਿਰਿਆ, ਤਕਨੀਕੀ ਪ੍ਰਬੰਧਾਂ ਅਤੇ ਘਰ-ਘਰ ਜਾ ਕੇ ਗਣਨਾ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਨੇ ਕਿਹਾ ਕਿ ਜਨਗਣਨਾ ਦਾ ਇਕੱਤਰ ਕੀਤਾ ਡਾਟਾ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਬਣਾਉਣ ਲਈ ਅਹਿਮ ਆਧਾਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਹੀ ਅਤੇ ਭਰੋਸੇਯੋਗ ਜਾਣਕਾਰੀ ਇਕੱਤਰ ਕਰਨ ਦੀ ਹਦਾਇਤ ਕੀਤੀ।

ਮਾਸਟਰ ਟ੍ਰੇਨਰ ਰਾਜਵਿੰਦਰ ਸਿੰਘ ਨੇ ਫੀਲਡ ਤਿਆਰੀਆਂ, ਹੱਦਾਂ ਦੀ ਤਸਦੀਕ, ਕਰਮਚਾਰੀਆਂ ਦੀ ਤਾਇਨਾਤੀ ਅਤੇ ਮੋਬਾਈਲ ਐਪ ਸਬੰਧੀ ਜਾਣਕਾਰੀ ਦਿੱਤੀ, ਜਦਕਿ ਮਾਸਟਰ ਟ੍ਰੇਨਰ ਅੰਮ੍ਰਿਤਪਾਲ ਸਿੰਘ ਨੇ ਸਵੈ-ਗਣਨਾ ਦੀ ਪ੍ਰਕਿਰਿਆ ਦਾ ਪ੍ਰੈਕਟੀਕਲ ਪ੍ਰਦਰਸ਼ਨ ਕੀਤਾ। ਡੀ. ਸੀ. ਦਲਵਿੰਦਰਜੀਤ ਸਿੰਘ ਨੇ ਹਦਾਇਤ ਕੀਤੀ ਕਿ ਜਨਗਣਨਾ ਡਿਊਟੀ ’ਤੇ ਤਾਇਨਾਤ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਅਗਾਊਂ ਪ੍ਰਵਾਨਗੀ ਤੋਂ ਛੁੱਟੀ ਨਾ ਲਵੇ। ਉਨ੍ਹਾਂ ਦੱਸਿਆ ਕਿ 16 ਤੋਂ 30 ਨਵੰਬਰ ਤੱਕ ਨਾਗਰਿਕ ਆਨਲਾਈਨ ਸਵੈ-ਗਣਨਾ ਕਰ ਸਕਣਗੇ, ਜਦਕਿ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਇਸ ਦੌਰਾਨ ਪਰਿਵਾਰਾਂ ਤੋਂ ਲੱਗਭਗ 40 ਸਵਾਲ ਪੁੱਛੇ ਜਾਣਗੇ। ਪ੍ਰਸ਼ਾਸਨ ਨੇ ਲੋਕਾਂ ਨੂੰ ਸਹੀ ਜਾਣਕਾਰੀ ਦੇ ਕੇ ਇਸ ਰਾਸ਼ਟਰੀ ਕਾਰਜ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ।


author

Anmol Tagra

Content Editor

Related News