ਸੜਕ ’ਤੇ ਚੱਲਦੇ ਟਰੱਕ ਨੂੰ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਚਾਲਕ

11/22/2019 9:49:37 AM

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇ ਅੱਜ ਸਵੇਰੇ ਉਸ ਸਮੇਂ ਅਫਰਾਂ-ਤਾਫਰੀ ਦਾ ਮਾਹੌਲ ਬਣ ਗਿਆ ਜਦੋਂ ਇਕ ਚਲਦੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ । ਅੱਗ ਲੱਗਣ ਕਾਰਨ ਸੜਕ ਨੂੰ ਮੌਕੇ ’ਤੇ ਖਾਲੀ ਕਰਵਾਇਆ ਗਿਆ। ਟੱਕਰ ਦੇ ਅੰਦਰ ਬੈਠੇ ਚਾਲਕ ਨੂੰ ਲੋਕਾਂ ਨੇ ਬੜੀ ਮੁਸ਼ਕਤ ਨਾਲ ਬਾਹਰ ਕੱਢਿਆ, ਜਿਸ ਕਾਰਨ ਉਸ ਦੀ ਜਾਨ ਬੱਚ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਫਾਇਰ ਬਿ੍ਰਗੇਡ ਦੇ ਅਧਿਕਾਰੀਆਂ ਨੂੰ ਦਿੱਤੀ, ਜਿਨਾਂ ਨੇ ਅੱਗ ’ਤੇ ਕਾਬੂ ਪਾ ਲਿਆ। 


rajwinder kaur

Content Editor

Related News