ਵੱਡੀ ਖਬਰ: ਪੰਜਾਬ ''ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ
Saturday, Apr 18, 2026 - 07:15 PM (IST)
ਅੰਮ੍ਰਿਤਸਰ (ਜ.ਬ.)– ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਐਸ.ਐਸ.ਓ.ਸੀ ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਸਾਂਝੀ ਕਾਰਵਾਈ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 64.62 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਮਾਹਲ ਦੇ ਨਜ਼ਦੀਕ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਖੇਪ ਦੀ ਕੀਮਤ ਲਗਭਗ 450 ਕਰੋੜ ਰੁਪਏ ਦੱਸੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ (ਵਾਸੀ ਪਿੰਡ ਦਿਆਲਨਗਰ) ਅਤੇ ਸਰਵਣ ਸਿੰਘ ਉਰਫ ਗੁੱਜਰ (ਵਾਸੀ ਪਿੰਡ ਅਵਾ) ਵਜੋਂ ਹੋਈ ਹੈ । ਇਹ ਦੋਵੇਂ ਮੁਲਜ਼ਮ ਇੱਕ ਸਵਿਫਟ ਕਾਰ ਦੀ ਪਿਛਲੀ ਸੀਟ 'ਤੇ ਹੈਰੋਇਨ ਦੀ ਵੱਡੀ ਖੇਪ ਰੱਖ ਕੇ ਲਿਜਾ ਰਹੇ ਸਨ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬਾਈਪਾਸ ਅਤੇ ਪਿੰਡ ਮਾਹਲ ਨੇੜੇ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਨੈੱਟਵਰਕ ਦੇ ਤਾਰ ਪਾਕਿਸਤਾਨ ਦੇ 'ਮੂਸਾ ਗੈਂਗ' ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ। ਇਹ ਗਿਰੋਹ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਕੇ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਸਪਲਾਈ ਕਰਨ ਦਾ ਨੈੱਟਵਰਕ ਚਲਾ ਰਿਹਾ ਸੀ। ਇਸ ਸਬੰਧੀ ਪੁਲਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਗਹਿਰਾਈ ਨਾਲ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
