ਅੰਮ੍ਰਿਤਸਰ 'ਚ ਭਿਆਨਕ ਰੂਪ ਧਾਰ ਰਿਹੈ ਕੋਰੋਨਾ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ
Thursday, Jun 25, 2020 - 02:18 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ 'ਚ ਕੋਰੋਨਾ ਲਾਗ ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਅੱਜ ਚੜ੍ਹਦੀ ਸਵੇਰ ਜ਼ਿਲ੍ਹੇ 'ਚ ਕੋਰੋਨਾ ਕਾਰਨ ਦੋ ਹੋਰ ਲੋਕਾਂ ਨੇ ਦਮ ਤੋੜ ਦਿੱਤਾ ਜਦਕਿ ਦੋ ਹੋਰ ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਨਾਲ ਹੁਣ ਅੰਮ੍ਰਿਤਸਰ 'ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 35 ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : EMC ਹਸਪਤਾਲ ਦੇ ਮਾਲਕ ਤੇ ਤੁਲੀ ਲੈਬ ਸਮੇਤ 6 ਡਾਕਟਰਾਂ ਖਿਲ਼ਾਫ਼ ਕੇਸ ਦਰਜ, ਜਾਣੋ ਮਾਮਲਾ
ਜਾਣੋ ਕੀ ਹੈ ਕੋਰੋਨਾ ਨੂੰ ਲੈ ਕੇ ਪੰਜਾਬ ਦੀ ਸਥਿਤੀ
ਇਥੇ ਦੱਸ ਦੇਈਏ ਕਿ ਪੂਰੇ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4600 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 844, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 651, ਲੁਧਿਆਣਾ 'ਚ 649, ਤਰਨਤਾਰਨ 191, ਮੋਹਾਲੀ 'ਚ 224, ਹੁਸ਼ਿਆਰਪੁਰ 'ਚ 167, ਪਟਿਆਲਾ 'ਚ 235, ਸੰਗਰੂਰ 'ਚ 304 ਕੇਸ, ਨਵਾਂਸ਼ਹਿਰ 'ਚ 126, ਗੁਰਦਾਸਪੁਰ 'ਚ 196 ਕੇਸ, ਮੁਕਤਸਰ 124, ਮੋਗਾ 'ਚ 86, ਫਰੀਦਕੋਟ 100, ਫਿਰੋਜ਼ਪੁਰ 'ਚ 81, ਫਾਜ਼ਿਲਕਾ 75, ਬਠਿੰਡਾ 'ਚ 85, ਪਠਾਨਕੋਟ 'ਚ 195, ਬਰਨਾਲਾ 'ਚ 46, ਮਾਨਸਾ 'ਚ 43, ਫਤਿਹਗੜ੍ਹ ਸਾਹਿਬ 'ਚ 100, ਕਪੂਰਥਲਾ 84, ਰੋਪੜ 'ਚ 94 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 3144 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1425 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 114 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਤਾਲਾਬੰਦੀ ਕਾਰਨ ਪਾਕਿਸਤਾਨ 'ਚ ਫਸੇ ਭਾਰਤੀਆਂ ਦੀ ਅੱਜ ਹੋਵੇਗੀ ਵਾਪਸੀ