ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Saturday, Jun 27, 2020 - 04:38 PM (IST)

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਅਨਜਾਣ) : ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕੀਤੇ ਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆਂ। ਇਸ ਉਪਰੰਤ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ। 

ਇਹ ਵੀ ਪੜ੍ਹੋਂ : 'ਖ਼ਬਰ ਦਾ ਆਸਰ' : ਦਰਸ਼ਨੀ ਡਿਓੜੀ ਅੰਦਰ ਦਰਸ਼ਨਾਂ ਲਈ ਲਗਾਈ ਗਈ ਤੀਸਰੀ ਲਾਈਨ

ਬੀਬਾ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਰਸ਼ਨ-ਦੀਦਾਰੇ ਕਰਨ ਉਪਰੰਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕਰਵਾਈ। ਸ੍ਰੀ ਅਖੰਡ ਪਾਠ ਸਾਹਿਬ ਵਾਲੇ ਕਮਰੇ 'ਚ ਕਿਸੇ ਵੀ ਮੀਡੀਆ ਕਰਮੀ ਨੂੰ ਨਹੀਂ ਜਾਣ ਦਿੱਤਾ ਗਿਅ। ਇਸ ਮੌਕੇ ਬੀਬਾ ਬਾਦਲ ਨੇ ਪੱਤਰਕਾਰਾਂ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਤੇ ਉਹ ਦਰਸ਼ਨਾਂ ਉਪਰੰਤ ਆਪਣੀ ਗੱਡੀ ਵਿੱਚ ਬੈਠ ਕੇ ਚਲੇ ਗਏ। 

ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਮਾਰੂ ਹੋਇਆ ਕੋਰੋਨਾ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ


author

Baljeet Kaur

Content Editor

Related News