ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Thursday, Jun 06, 2019 - 09:23 AM (IST)

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ (ਅਨਜਾਣ) : ਕੇਂਦਰੀ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ, ਰਜਿੰਦਰ ਮੋਹਨ ਛੀਨਾ ਅਤੇ ਸ਼ਵੇਤ ਮਲਿਕ ਨੇ ਵੀ ਦਰਸ਼ਨ ਕੀਤੇ। ਸੂਚਨਾ ਕੇਂਦਰ ਵਿਖੇ ਸੋਮ ਪ੍ਰਕਾਸ਼ ਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਿੱਤਣ ਪਿੱਛੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਆਇਆ ਹਾਂ। ਉਨ੍ਹਾਂ ਆਪਣੀ ਜਿੱਤ ਲਈ ਨਰਿੰਦਰ ਮੋਦੀ, ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ-ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ।


author

cherry

Content Editor

Related News