ਅੰਮ੍ਰਿਤਸਰ ਦੇ ਵਾਹਗਾ ਬਾਰਡਰ ਪੁੱਜੀ 44ਵੀਂ ਚੈੱਸ ਓਲੰਪੀਆਡ ਦੀ ਮਸ਼ਾਲ, ਨੌਜਵਾਨਾਂ ’ਚ ਭਰਿਆ ਜੋਸ਼ (ਤਸਵੀਰਾਂ)

06/23/2022 7:41:04 PM

ਅੰਮ੍ਰਿਤਸਰ (ਨੀਰਜ) - ਵਿਸ਼ਵ ਦੇ 190 ਦੇਸ਼ਾਂ ਦੇ ਸ਼ਤਰੰਜ ਖਿਡਾਰੀਆਂ ਦੀ ਸ਼ਮੂਲੀਅਤ ਵਾਲੀ ਅਤੇ ਭਾਰਤ ’ਚ ਪਹਿਲੀ ਵਾਰ ਆਯੋਜਿਤ ਹੋਣ ਜਾ ਰਹੀ 44ਵੀਂ ਚੈੱਸ ਓਲੰਪੀਆਡ ਦੀ ਪਹਿਲੀ ਵਾਰ ਜਗਾਈ ਗਈ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ ਅੱਜ ਵਾਹਗਾ ਬਾਰਡਰ ਪੁੱਜੀ। ਖੁੱਲ੍ਹੀ ਜੀਪ ’ਚ ਸਵਾਰ ਚੈੱਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਦੇ ਹੱਥ ’ਚ ਫੜੀ ਇਸ ਸ਼ਤਰੰਜ ਮਸ਼ਾਲ ਦਾ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਐੱਨ.ਆਈ.ਐੱਸ, ਖਿਡਾਰੀਆਂ, ਵਿਦਿਆਰਥੀਆਂ, ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਅਤੇ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਭੰਗੜੇ ਦੀ ਵਧੀਆ ਪੇਸ਼ਕਾਰੀ ਕੀਤੀ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਮਸ਼ਾਲ ਦਾ ਸਵਾਗਤ ਕਰਨ ਪੁੱਜੇ। ਉਨ੍ਹਾਂ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਖੇਡਾਂ, ਖਿਡਾਰੀਆਂ ਨੂੰ ਪ੍ਰਫੁਲਤ ਕਰਨ ਦੇ ਨਾਲ-ਨਾਲ ਸੂਬੇ ’ਚ ਖੇਡਾਂ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਕੂਲੀ ਪੱਧਰ ਤੋਂ ਖੇਡਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਚੈਸ ਮਸ਼ਾਲ, ਸ਼ਤਰੰਜ ਖੇਡ ਲਈ ਇੱਕ ਨਵੀਂ ਸ਼ੁਰੂਆਤ ਹੈ, ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਉਤਸ਼ਾਹਿਤ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਸੂਦਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਚੈੱਸ ਉਲੰਪੀਆਡ ਮਸ਼ਾਲ ਇੱਥੇ ਪੁਜੀ ਹੈ। ਇਸ ਮਸ਼ਾਲ ਨੇ ਸਾਡੇ ਨੌਜਵਾਨਾਂ ’ਚ ਖੇਡਾਂ ’ਤੇ ਖ਼ਾਸ ਕਰਕੇ ਚੈੱਸ ਪ੍ਰਤੀ ਜੋਸ਼ ਭਰਿਆ ਹੈ। ਡਿਪਟੀ ਕਮਿਸ਼ਨਰ ਨੇ ਚੈੱਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੂੰ ਵਾਪਸ ਮਸ਼ਾਲ ਦਿੱਤੀ ਅਤੇ ਇਹ ਅਗਲੇ ਪੜਾਅ ਕੁਰਕੂਸ਼ੇਤਰ ਲਈ ਰਵਾਨਾ ਹਵੇਗੀ। ਇਸ ਦੌਰਾਨ ਵਾਹਗਾ ਬਾਰਡਰ ਵਿਖੇ ਚੈੱਸ ਗੈੱਡ ਮਾਸਟਰ ਦੀਪ ਸੇਨ ਗੁਪਤਾ ਨੇ ਛੋਟੀ ਉਮਰ ਦੇ ਖਿਡਾਰੀਆਂ ਨਾਲ ਚੈੱਸ ਬੋਰਡ ’ਤੇ ਚੈੱਸ ਖੇਡ ਕੇ ਬੱਚਿਆਂ ਨੂੰ ਸ਼ਤਰੰਜ ਖੇਡਣ ਲਈ ਪ੍ਰੇਰਿਤ  ਕੀਤਾ। ਇਸ ਤੋਂ ਬਾਅਦ ਸ਼ਤਰੰਜ ਉਲੰਪੀਆਡ ਮਸ਼ਾਲ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੂੰ ਸੌਂਪ ਕੇ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐੱਸ.ਡੀ.ਐੱਮ ਹਰਪ੍ਰੀਤ ਸਿੰਘ, ਬੀ.ਐੱਸ.ਐੱਫ ਕਮਾਂਡੈਂਟ ਜਸਬੀਰ ਸਿੰਘ, ਪੰਜਾਬ ਚੈੱਸ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਥਾਪਰ, ਅੰਮ੍ਰਿਤਸਰ ਚੈਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਦਾਨਿਸ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

rajwinder kaur

This news is Content Editor rajwinder kaur