ਪੰਜਾਬ ਦੀ ਜਵਾਨੀ ਨੂੰ ਚਿੱਟੇ 'ਚ ਰੋਲਣ ਵਾਲੇ ਮਾਂ-ਪੁੱਤ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Thursday, Nov 12, 2020 - 12:53 PM (IST)
ਅੰਮ੍ਰਿਤਸਰ (ਸੁਮਿਤ): ਚਿੱਟੇ ਦੀ ਹੋਮ ਡਿਲਵਰੀ ਕਰਨ ਵਾਲੇ ਇਕ ਮਾਂ-ਪਿਓ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਲੰਮੇਂ ਸਮੇਂ ਤੋਂ ਹੈਰੋਇਨ ਵੇਚਣ ਦਾ ਕੰਮ ਕਰ ਰਹੇ ਸਨ। ਇਸੇ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਮਾਂ-ਪੁੱਤ ਨੂੰ ਇਕ ਕਾਰ ਸਮੇਤ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਬੇਸ਼ਰਮੀ ਦੀਆਂ ਹੱਦਾਂ ਪਾਰ: ਨੌਕਰੀ ਦੁਆਉਣ ਦਾ ਲਾਰਾ ਲਾ ਕੇ ਨਾਬਾਲਗਾ ਨੂੰ ਬਣਾਇਆ ਆਪਣਾ ਸ਼ਿਕਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਰੋਬਿਨ ਹੰਸ ਨੇ ਦੱਸਿਆ ਕਿ ਬੀਤੇ ਕੱਲ੍ਹ ਰਣਜੀਤ ਐਵੀਨਿਊ ਇਲਾਕੇ 'ਚ ਨਾਕਾਬੰਦੀ ਦੌਰਾਨ ਸ਼ੱਕੀ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਫੜ੍ਹੇ ਗਏ ਦੋਸ਼ੀਆਂ ਦੀ ਪਛਾਣ ਮਾਂ-ਪੁੱਤ ਵਜੋਂ ਹੋਈ ਹੈ, ਜੋ ਕਾਰ 'ਚ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਮਾਂ ਬਲਜੀਤ ਕੌਰ ਖ਼ਿਲਾਫ਼ ਪਹਿਲਾਂ ਵੀ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਇਹ ਹੈਰੋਇਨ ਕਿਥੋਂ ਲੈ ਕੇ ਆਉਂਦੇ ਸਨ।
ਇਹ ਵੀ ਪੜ੍ਹੋ :ਬਿਹਾਰ ਚੋਣਾਂ ਹੋਈਆਂ ਸੰਪੰਨ, ਪੰਜਾਬ 'ਚ ਹੁਣ ਬਣੇਗਾ ਕਾਂਗਰਸ ਦਾ ਨਵਾਂ ਸੰਗਠਨਾਤਮਕ ਢਾਂਚਾ