ਨਾਜਾਇਜ਼ ਸਬੰਧਾਂ ਤੋਂ ਰੋਕਣ 'ਤੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ

Monday, Jun 01, 2020 - 01:32 PM (IST)

ਨਾਜਾਇਜ਼ ਸਬੰਧਾਂ ਤੋਂ ਰੋਕਣ 'ਤੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ

ਅੰਮ੍ਰਿਤਸਰ (ਅਰੁਣ) : ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਇਕ ਪਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੱਜ ਤੋਂ ਪਟੜੀ 'ਤੇ ਦੌੜਨਗੀਆਂ ਰੇਲਾਂ, ਇਨ੍ਹਾਂ ਲੋਕਾਂ ਦੀਆਂ ਟਿਕਟਾਂ ਹੋਣਗੀਆਂ ਰੱਦ

ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਘੁੰਮਣ ਕਲਾਂ ਗੁਰਦਾਸਪੁਰ ਵਾਸੀ ਗੁਰਮੁਖ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਲਜੀਤ ਕੌਰ (52) ਦਾ ਵਿਆਹ ਪਲਵਿੰਦਰ ਸਿੰਘ ਨਾਲ ਹੋਇਆ ਸੀ। ਪਲਵਿੰਦਰ ਸਿੰਘ ਦੇ ਪਰਮਜੀਤ ਕੌਰ ਨਾਮ ਦੀ ਜਨਾਨੀ ਨਾਲ ਨਾਜਾਇਜ਼ ਸਬੰਧ ਸਨ। ਉਸ ਨੇ ਦੱਸਿਆ ਕਿ ਮੇਰੀ ਭੈਣ ਉਸ ਨੂੰ ਉਕਤ ਜਨਾਨੀ ਨਾਲ ਮਿਲਣ ਤੋਂ ਰੋਕਦੀ ਸੀ। ਇਸ ਕਾਰਨ ਬੀਤੇ ਕੱਲ ਪਲਵਿੰਦਰ ਸਿੰਘ ਨੇ ਪਰਮਜੀਤ ਕੌਰ ਦੀ ਸ਼ਹਿ 'ਤੇ ਦਲਜੀਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਤਰਨਤਾਰਨ ਤੋਂ ਆਈ ਰਾਹਤ ਭਰੀ ਖਬਰ, ਇਕ ਵਿਅਕਤੀ ਨੇ ਦਿੱਤੀ ਕੋਰੋਨਾ ਨੂੰ ਮਾਤ

ਪੁਲਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ਪਲਵਿੰਦਰ ਸਿੰਘ, ਜਤਿੰਦਰ ਸਿੰਘ, ਸੰਦੀਪ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ ਵਾਸੀ ਅਰਜਨਮਾਂਗਾ ਖਿਲਾਫ ਕਤਲ ਦੇ ਦੋਸ਼ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।


author

Baljeet Kaur

Content Editor

Related News