ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਸਮੋਸੇ ਵੇਚਣ ਵਾਲੀ ਜਨਾਨੀ ਦਾ ਕਤਲ

Monday, Apr 04, 2022 - 12:55 PM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਸਮੋਸੇ ਵੇਚਣ ਵਾਲੀ ਜਨਾਨੀ ਦਾ ਕਤਲ

ਅੰਮ੍ਰਿਤਸਰ ( ਗੁਰਿੰਦਰ ਸਾਗਰ ) - ਅੰਮ੍ਰਿਤਸਰ ਦੇ ਮੋਹਕਮਪੁਰਾ ਥਾਣੇ ਅਧੀਨ ਪੈਂਦੇ ਇੰਟਰਸਟੇਟ ਬੱਸ ਸਟੈਂਡ ਕੋਲ ਸਮੋਸੇ ਵੇਚਣ ਵਾਲੀ ਇਕ ਜਨਾਨੀ ਦਾ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜਨਾਨੀ ਦੀ ਪਠਾਣ ਕਮਲੇਸ਼ ਰਾਣੀ (55) ਵਜੋਂ ਹੋਈ ਹੈ। ਕਤਲ ਦੀ ਵਾਰਦਾਤ ਦਾ ਪਤਾ ਲੱਗਦਿਆਂ ਹੀ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਵਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਲਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਰਾਮਤਲਾਈ ਦੇ ਰਹਿਣ ਵਾਲੇ ਦੇਵ ਰਾਜ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਦੋ ਮੁੰਡੇ ਅਤੇ ਦੋ ਕੁੜੀਆਂ ਹਨ, ਜੋ ਵਿਆਹੇ ਹੋਏ ਹਨ। ਜੀ.ਟੀ ਰੋਡ 'ਤੇ ਸਥਿਤ ਇੰਟਰਨੈਸ਼ਨਲ ਬੱਸ ਸਟੈਂਡ ਦੇ ਨਜ਼ਦੀਕ ਉਹ ਆਪਣੀ ਪਤਨੀ ਕਮਲੇਸ਼ ਰਾਣੀ ਨਾਲ ਮਿਲ ਕੇ ਸੜਕ 'ਤੇ ਸਮੋਸੇ ਅਤੇ ਜਲੇਬੀ ਲਾਉਂਦੇ ਸਨ। ਅਕਸਰ ਉਸ ਦੀ ਪਤਨੀ ਗਲੀ ਦੇ ਠੇਕਿਆਂ ਦਾ ਕੰਮ ਖ਼ਤਮ ਕਰਕੇ ਘਰ ਚਲੀ ਜਾਂਦੀ ਸੀ।  ਪਤੀ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਉਹ ਆਪਣੇ ਘਰ ਆਰਾਮ ਕਰ ਰਹੀ ਸੀ। ਗਾਹਕਾਂ ਦੀ ਵੱਡੀ ਗਿਣਤੀ ਹੋਣ ਕਾਰਨ ਸੜਕ 'ਤੇ ਸਮੋਸੇ ਖ਼ਤਮ ਹੋ ਗਏ ਸਨ। ਉਸਨੇ ਇੱਕ ਗੁਆਂਢੀ ਨੂੰ ਬੁਲਾਇਆ ਅਤੇ ਕਮਲੇਸ਼ ਨੂੰ ਉਸਦੇ (ਦੇਵਰਾਜ) ਦੇ ਘਰ ’ਚੋਂ ਸਮੋਸੇ ਲਿਆਉਣ ਦਾ ਸੁਨੇਹਾ ਭੇਜਿਆ।

ਪੜ੍ਹੋ ਇਹ ਵੀ ਖ਼ਬਰ - ਇੰਜੀਨੀਅਰਿੰਗ ਦੀ ਨੌਕਰੀ ਛੱਡ ਇਸ ਨੌਜਵਾਨ ਨੇ ਸ਼ੁਰੂ ਕੀਤੀ ਬਾਗਬਾਨੀ, ਹੁਣ ਕਮਾ ਰਿਹਾ ਲੱਖਾਂ ਰੁਪਏ (ਤਸਵੀਰਾਂ)

ਜਦੋਂ ਗੁਆਂਢੀ ਘਰ ਪਹੁੰਚਿਆ ਤਾਂ ਦੇਖਿਆ ਕਿ ਕਮਲੇਸ਼ ਦੀ ਲਾਸ਼ ਘਰ ਦੇ ਇਕ ਕਮਰੇ 'ਚ ਪਈ ਹੋਈ ਸੀ। ਉਸ ਦੇ ਗੁਆਂਢੀ ਨੇ ਤੁਰੰਤ ਉਸ ਕੋਲ ਪਹੁੰਚ ਕੇ ਘਟਨਾ ਦੀ ਜਾਣਕਾਰੀ ਦਿੱਤੀ। ਉਸ ਦੀ ਪਤਨੀ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਇੰਸਪੈਕਟਰ ਸ਼ਮਿੰਦਰਜੀਤ ਸਿੰਘ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਫਿਲਹਾਲ ਪੁਲਸ ਨੇ ਅਣਪਛਾਤੇ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News