ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

Thursday, Apr 15, 2021 - 06:54 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੇ ਹਲਕਾ ਮਜੀਠਾ ’ਚ ਗੁੰਡਾਗਰਦੀ ਦਾ ਨੰਗਾ ਨਾਚ ਉਸ ਸਮੇਂ ਵੇਖਣ ਨੂੰ ਮਿਲਿਆ, ਜਦੋਂ ਕੁਝ ਨੌਜਵਾਨਾਂ ਨੇ ਇਕ ਪਰਿਵਾਰ ਦੀ ਗੱਡੀ ’ਤੇ ਪੁਲਸ ਦਫ਼ਤਰ ਦੇ ਬਾਹਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨਾਂ ਨੇ ਗੱਡੀ ’ਚ ਬੈਠੇ ਐੱਨ.ਆਰ.ਆਈ. ਪਰਿਵਾਰ ਦੇ ਲੋਕਾਂ ਸਾਹਮਣੇ ਹੀ ਗੱਡੀ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕਰ ਦਿੱਤੀ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਨੌਜਵਾਨਾਂ ਨੇ ਅੰਦਰ ਬੈਠੇ ਇਕ ਵਿਅਕਤੀ ਨੂੰ ਬਾਹਰ ਕੱਢ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਅਗਵਾ ਕਰਕੇ ਲੈ ਗਏ। 

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਮਿਲੀ ਜਾਣਕਾਰੀ ਅਨੁਸਾਰ ਵਾਰ-ਵਾਰ ਪੁਲਸ ਨੂੰ ਸੁਰੱਖਿਆ ਦੀ ਦੁਹਾਈ ਦੇਣ ਵਾਲੀ ਕੰਵਲਜੀਤ ਕੌਰ ਅੱਜ ਆਪਣੀ ਭਤੀਜੇ ਜਸ਼ਨਦੀਪ ਸਿੰਘ ਅਤੇ ਮੂੰਹ ਬੋਲੇ ਭਰਾ ਅਰੁਣ ਕੁਮਾਰ ਦੇ ਨਾਲ ਪੁਲਸ ਦੇ ਕੋਲ ਬਿਆਨ ਦੇਣ ਲਈ ਜਾ ਰਹੀ ਸੀ ਕਿ ਰਸਤੇ ’ਚ ਉਸ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਮਲਾਵਰਾਂ ’ਚ ਨੱਥਾ ਸਿੰਘ, ਕੁਲਵੰਤ ਸਿੰਘ, ਜਗਜੀਤ ਸਿੰਘ, ਬਲਬੀਰ ਕੌਰ ਅਤੇ ਉਨ੍ਹਾਂ ਦਾ ਨੌਕਰ ਬਿੱਲਾ ਸ਼ਾਮਲ ਸਨ। ਨੌਜਵਾਨ ਕੁੱਟਮਾਰ ਕਰਨ ਤੋਂ ਬਾਅਦ ਸੋਨੇ ਦੀਆਂ ਚੇਨਾਂ, ਮੋਬਾਇਲ ਫੋਨ ਤੇ ਗੱਡੀ ਦੀ ਚਾਬੀ ਤੱਕ ਵੀ ਲੈ ਗਏ। 

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

PunjabKesari

ਇਹ ਜਾਣਕਾਰੀ ਹਸਪਤਾਲ ’ਚ ਦਾਖਲ ਕੰਵਲਜੀਤ ਕੌਰ ਵਲੋਂ ਪੱਤਰਕਾਰ ਨੂੰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਭਤੀਜੀ ਆਸਟ੍ਰੇਲੀਆ ’ਚ ਰਹਿੰਦੀ ਹੈ, ਜਿੱਥੇ ਉਸ ਦਾ ਪਤੀ ਉਸ ਨਾਲ ਕੁੱਟਮਾਰ ਕਰਦਾ ਸੀ। ਮੁਲਜ਼ਮਾਂ ਨੇ ਉਨ੍ਹਾਂ ਖ਼ਿਲਾਫ਼ ਅੰਮ੍ਰਿਤਸਰ ਦੇ ਐੱਨ. ਆਰ. ਆਈ. ਥਾਣੇ ’ਚ ਸ਼ਿਕਾਇਤ ਦਿੱਤੀ ਸੀ ਅਤੇ ਉਥੇ ਹੀ ਮਜੀਠਾ ਥਾਣੇ ’ਚ ਵੀ ਦਿੱਤੀ। ਪੁਲਸ ਉਨ੍ਹਾਂ ਨੂੰ ਬਿਆਨ ਦੇਣ ਲਈ ਸੱਦ ਰਹੀ ਸੀ, ਜਦੋਂਕਿ ਉਨ੍ਹਾਂ ਨੇ ਪੁਲਸ ਨੂੰ ਵਾਰ-ਵਾਰ ਇਹ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਅਤੇ ਮੁਲਜ਼ਮ ਉਨ੍ਹਾਂ ’ਤੇ ਕਿਸੇ ਵੀ ਸਮੇਂ ਹਮਲਾ ਕਰ ਸਕਦੇ ਹਨ। 

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

PunjabKesari

 ਉਸ ਨੇ ਦੱਸਿਆ ਕਿ ਅੱਜ ਜਦੋਂ ਉਹ ਡੀ. ਐੱਸ. ਪੀ. ਦਫ਼ਤਰ ਨੂੰ ਜਾ ਰਹੇ ਸਨ ਤਾਂ ਉਕਤ ਲੋਕਾਂ ਨੇ ਉਨ੍ਹਾਂ ਨੂੰ ਰਸਤੇ ’ਚ ਘੇਰ ਲਿਆ। ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕਰਦੇ ਹੋਏ ਤੇ ਉਨ੍ਹਾਂ ’ਤੇ ਵੀ ਹਮਲਾ ਕਰ ਦਿੱਤਾ। ਮੁਲਜ਼ਮ ਉਨ੍ਹਾਂ ਨੂੰ ਘਸੀਟਦੇ ਹੋਏ ਝਾੜੀਆਂ ਵੱਲ ਲੈ ਕੇ ਜਾ ਰਹੇ ਸਨ, ਜਿੱਥੇ ਉਨ੍ਹਾਂ ਦੇ ਨਾਲ ਭੱਦੀ ਸ਼ਬਦਾਵਲੀ ਵਰਤੀ ਇਸ ਦੌਰਾਨ ਉਕਤ ਹਮਲਾਵਰਾਂ ਨੇ ਗੱਡੀ ’ਚ ਬੈਠੀ ਇਕ ਜਨਾਨੀ ਦੇ ਕੱਪੜੇ ਉਤਾਰ ਕੇ ਉਸ ਨੂੰ ਨੰਗਾ ਕਰਨ ਦੇ ਨਾਲ-ਨਾਲ ਉਸ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਵੀ ਕੀਤੀ। ਪੀੜਤਾਂ ਨੇ ਮੁਲਜ਼ਮਾਂ ਵਿਰੁੱਧ ਥਾਣਾ ਮਜੀਠਾ ’ਚ ਸ਼ਿਕਾਇਤ ਦੇ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖਬਰ ਦੁਖ਼ਦ ਖ਼ਬਰ : ਵਿਸਾਖੀ ’ਤੇ ਬਿਆਸ ਦਰਿਆ ’ਚ ਨਹਾਉਣ ਗਈਆਂ ਦੋ ਕੁੜੀਆਂ ਰੁੜ੍ਹੀਆਂ, ਇਕ ਦੀ ਮੌਤ, ਦੂਜੀ ਲਾਪਤਾ

PunjabKesari

ਇਹ ਕਹਿਣਾ ਹੈ ਪੁਲਸ ਦਾ

ਪੁਲਸ ਦਾ ਕਹਿਣਾ ਹੈ ਕਿ ਜ਼ਖ਼ਮੀਆਂ ਦੀ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਹਮਲਾਵਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ


author

rajwinder kaur

Content Editor

Related News