ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਪੁਲਸ ਕੋਲ ਪੁੱਜੀ ਸ਼ਿਕਾਇਤ

Tuesday, Dec 08, 2020 - 09:54 AM (IST)

ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਪੁਲਸ ਕੋਲ ਪੁੱਜੀ ਸ਼ਿਕਾਇਤ

ਅੰਮ੍ਰਿਤਸਰ (ਦਲਜੀਤ): ਜਨਾਨੀਆਂ ਖ਼ਿਲਾਫ਼ ਗਲਤ ਟਿੱਪਣੀ ਕਰਨ ਵਾਲੇ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਅੰਮ੍ਰਿਤਸਰ 'ਚ ਹਿੰਦੂ ਸਮਾਜ ਦੇ ਨੌਜਵਾਨਾਂ ਨੇ ਯੋਗਰਾਜ ਸਿੰਘ 'ਤੇ ਕਾਨੂੰਨੀ ਕਾਰਵਾਈ ਲਈ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ। ਇਸ ਸਬੰਧੀ ਸਮਾਜ ਸੇਵਕ ਸੁਕਰਾਂਤ ਕਾਲੜਾ ਨੇ ਦੱਸਿਆ ਕਿ ਪਿੱਛਲੇ ਦਿਨ ਯੋਗਰਾਜ ਸਿੰਘ ਵਲੋਂ ਜਨਾਨੀਆਂ ਖ਼ਿਲਾਫ਼ ਗਲਤ ਟਿੱਪਣੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹਿੰਦੂ ਸਮਾਜ 'ਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਉਨ੍ਹਾਂ ਵਲੋਂ ਯੋਗਰਾਜ ਸਿੰਘ ਦਾ ਪੁਤਲਾ ਵੀ ਸਾੜਿਆ ਗਿਆ ਸੀ। ਜਨਾਨੀਆਂ ਦਾ ਸਮਾਜ 'ਚ ਹਮੇਸ਼ਾ ਹੀ ਉੱਚ ਸਥਾਨ ਰਿਹਾ ਹੈ ਪਰ ਇਕ ਅਭਿਨੇਤਾ ਹੋਣ ਦੇ ਨਾਤੇ ਯੋਗਰਾਜ ਸਿੰਘ ਨੇ ਗਲਤ ਟਿੱਪਣੀ ਕਰ ਕੇ ਘਟੀਆ ਕੰਮ ਕੀਤਾ ਹੈ। ਸੀਨੀਅਰ ਐਡਵੋਕੇਟ ਸਾਈਂ ਕਿਰਨ ਪਿਜਾ ਨੇ ਕਿਹਾ ਕਿ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਜਲਦ ਹੀ ਯੋਗਰਾਜ ਸਿੰਘ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਦੀ ਅਸ਼ਲੀਲ ਹਰਕਤਾਂ ਤੋਂ ਪਰੇਸ਼ਾਨ ਬੱਚਾ ਨਿਕਲਿਆ ਖ਼ੁਦਕੁਸ਼ੀ ਕਰਨ, ਮਾਂ ਨਾਲ ਸਨ ਨਾਜਾਇਜ਼ ਸਬੰਧ

ਕੀ ਹੈ ਮਾਮਲਾ 
ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਯੋਗਰਾਜ ਸਿੰਘ ਭਾਸ਼ਣ ਦੇ ਰਹੇ ਹਨ। ਉਥੇ ਹੀ ਇਸ ਭਾਸ਼ਣ ਨੂੰ ਸੋਸ਼ਲ ਮੀਡੀਆ 'ਤੇ ਹੇਟ ਸਪੀਚ ਕਿਹਾ ਜਾ ਰਿਹਾ ਹੈ ਕਿਉਂਕਿ ਇਸ 'ਚ ਉਨ੍ਹਾਂ ਨੂੰ ਨਿੰਦਾ, ਭੜਕਾਊ, ਅਪਮਾਨਜਨਕ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹੋਏ ਦੇਖਿਆ ਗਿਆ ਹੈ। ਇਸ ਤੋਂ ਬਾਅਦ ਲੋਕ ਯੋਗਰਾਜ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ। ਟਵਿਟਰ 'ਤੇ ਵੀ #arestYograjSingh ਟ੍ਰੈਂਡ ਕਰਨ ਲੱਗਾ ਹੈ, ਜਿੱਥੇ ਮੰਗ ਕੀਤੀ ਜਾ ਰਹੀ ਹੈ ਕਿ ਯੋਗਰਾਜ ਸਿੰਘ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਦੁਨੀਆ ਨੂੰ ਅਲਵਿਦਾ ਆਖ਼ਣ ਤੋਂ ਪਹਿਲਾਂ 40 ਦਿਨਾਂ ਦੀ ਮਾਸੂਮ ਬੱਚੀ ਨੌਜਵਾਨ ਨੂੰ ਦੇ ਗਈ ਜ਼ਿੰਦਗੀ

ਨੋਟ — ਅਦਾਕਾਰ ਯੋਗਰਾਜ ਸਿੰਘ ਵਲੋਂ ਜਨਾਨੀਆਂ ਖ਼ਿਲਾਫ਼ ਕੀਤੀ ਗਈ ਅਜਿਹੀ ਟਿੱਪਣੀ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਦਿਓ ਆਪਣੀ ਰਾਏ

 


author

Baljeet Kaur

Content Editor

Related News