ਪੰਜਾਬ ਦੇ ਇੱਕ ਹੋਰ ਗੱਭਰੂ ਦੀ ਅਮਰੀਕਾ 'ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਰਸਾਲ ਸਿੰਘ

Thursday, May 11, 2023 - 10:46 AM (IST)

ਪੰਜਾਬ ਦੇ ਇੱਕ ਹੋਰ ਗੱਭਰੂ ਦੀ ਅਮਰੀਕਾ 'ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਰਸਾਲ ਸਿੰਘ

ਚੋਗਾਵਾਂ (ਹਰਜੀਤ)- ਰੋਜ਼ੀ-ਰੋਟੀ ਦੀ ਭਾਲ ਲਈ ਅਮਰੀਕਾ ਗਏ ਕਸਬਾ ਚੋਗਾਵਾਂ ਦੇ ਇੱਕ ਨੌਜਵਾਨ ਰਸਾਲ ਸਿੰਘ ਪੁੱਤਰ ਬੱਚਿਤਰ ਸਿੰਘ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਮਾਚਾਰ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਰਹੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਹੈ।

ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫ਼ੈਸਲਾ, ਹਮਦਰਦੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਦਾ ਹੱਕ ਮ੍ਰਿਤਕ ਦੀ ਪਤਨੀ ਦਾ

ਇਸ ਸਬੰਧੀ ਮ੍ਰਿਤਕ ਰਸਾਲ ਸਿੰਘ ਚਾਚਾ ਸਾਬਕਾ ਸਰਪੰਚ ਜਤਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਰਸਾਲ ਸਿੰਘ ਕੁਝ ਦਿਨ ਪਹਿਲਾ ਹੀ ਅਮਰੀਕਾ ਗਿਆ ਸੀ। ਜਿੱਥੇ ਉਸ ਨਾਲ ਭਿਆਨਕ ਸੜਕ ਹਾਦਸੇ ਵਾਪਰ ਗਿਆ ਅਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਸ ਮੌਕੇ ਉਸ ਨੂੰ ਅਮਰੀਕਾ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਜਿੱਥੇ ਉਸਦੀ ਮੌਤ ਹੋ ਗਈ। ਰਸਾਲ ਸਿੰਘ ਆਪਣੇ ਮਾਤਾ-ਪਿਤਾ ਦਾ ਇੱਕਲੌਤਾ ਸਹਾਰਾ ਸੀ।

ਇਹ ਵੀ ਪੜ੍ਹੋ- ਹੈਰੀਟੇਜ ਸਟਰੀਟ ’ਚ ਹੋਏ ਧਮਾਕਿਆਂ ’ਚ ਅੱਤਵਾਦੀ ਹਮਲੇ ਦਾ ਖ਼ਦਸ਼ਾ, ਗ੍ਰਹਿ ਮੰਤਰਾਲਾ ਨੇ ਮੰਗੀ ਰਿਪੋਰਟ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News