ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਗੁਰਸਿੱਖ ਨੌਜਵਾਨ ਦੀ 5 ਦਿਨ ਬਾਅਦ ਘਰ ਪਰਤੀ ਲਾਸ਼

Friday, Nov 04, 2022 - 01:39 PM (IST)

ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਗੁਰਸਿੱਖ ਨੌਜਵਾਨ ਦੀ 5 ਦਿਨ ਬਾਅਦ ਘਰ ਪਰਤੀ ਲਾਸ਼

ਅੰਮ੍ਰਿਤਸਰ (ਗੁਰਿੰਦਰ ਸਾਗਰ) : ਪੰਜਾਬ ਦੇ ਨੌਜਵਾਨ ਪੀੜ੍ਹੀ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਦਾ ਰੁਖ ਕਰ ਰਹੀ ਹੈ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਉਹ ਵਾਪਸ ਘਰ ਸਹੀ-ਸਲਾਮਤ ਪਰਤੇਗੀ ਕਿ ਨਹੀਂ। ਅਜਿਹੀ ਹੀ ਮੰਦਭਾਗੀ ਘਟਨਾ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਦਾ ਗੁਰਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਜੋ ਕਿ ਰੋਜ਼ੀ-ਰੋਟੀ ਕਮਾਉਣ ਦੀ 11 ਅਕਤੂਬਰ ਨੂੰ ਦੁਬਈ ਗਿਆ ਸੀ ,ਦੀ 17 ਅਕਤੂਬਰ ਜਾਨੀ ਕਿ 5 ਦਿਨ ਬਾਅਦ ਮੌਤ ਹੋ ਗਈ। ਗਰੀਬ ਪਰਿਵਾਰ ਨਾਲ ਸਬੰਧਿਤ ਗੁਰਪ੍ਰੀਤ ਸਿੰਘ ਦੀ ਲਾਸ਼ ਲਿਆਉਣ 'ਚ ਪਰਿਵਾਰ ਵਾਲੇ ਅਸਮਰੱਥ ਸਨ ਅਤੇ ਉਨ੍ਹਾਂ ਕੋਲ ਇੰਨਾ ਪੈਸਾ ਨਹੀਂ ਸੀ ਕਿ ਉਹ ਪੁੱਤ ਦੀ ਲਾਸ਼ ਨੂੰ ਵਾਪਸ ਭਾਰਤ ਲਿਆ ਸਕਣ। ਜਿਸ ਦੇ ਚੱਲਦਿਆਂ ਪੀੜਤ ਪਰਿਵਾਰ ਨੇ ਚੈਰੀਟੇਬਲ ਸੰਸਥਾ ਨਾਲ ਸੰਪਰਕ ਕੀਤਾ ਅਤੇ ਫਿਰ ਸਮਾਜ ਸੇਵੀ ਜੋਗਿੰਦਰ ਸਿੰਘ ਸਲਾਰੀਆ ਦੀ ਮਦਦ ਨਾਲ ਨੌਜਵਾਨ ਦੀ ਲਾਸ਼ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਏਅਰਪੋਰਟ 'ਤੇ ਪਹੁੰਚੀ। 

ਇਹ ਵੀ ਪੜ੍ਹੋ- ਆਸਟ੍ਰੇਲੀਆ ਜਾਣ ਦੀ ਤਿਆਰੀ 'ਚ ਨੌਜਵਾਨ ਨੂੰ ਪਤਨੀ ਨੇ ਭੇਜਿਆ ਅਜਿਹਾ ਸੁਨੇਹਾ ਕਿ ਗਲ਼ ਲਾਈ ਮੌਤ

ਇਸ ਸਬੰਧੀ ਗੱਲਬਾਤ ਕਰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਕ ਸਿੰਘ ਪਹਿਲਾਂ ਵੀ ਵਿਦੇਸ਼ ਗਿਆ ਸੀ ਪਰ ਮਹਾਮਾਰੀ ਕਾਰਨ ਲੌਕਡਾਊਨ ਦੌਰਾਨ ਉਹ ਵਾਪਸ ਆ ਗਿਆ ਸੀ। ਜਿਸ ਤੋਂ ਬਾਅਦ ਉਸ ਦਾ ਵਿਆਹ ਕਰ ਦਿੱਤਾ ਗਿਆ ਸੀ ਅਤੇ ਮ੍ਰਿਤਕ ਗੁਰਪ੍ਰੀਤ ਦੀ ਦਸ ਮਹੀਨਿਆਂ ਦਾ ਬੱਚਾ ਵੀ ਹੈ। ਬੀਤੀ 11 ਅਕਤੂਬਰ ਨੂੰ ਵਿਦੇਸ਼ ਗਿਆ ਸੀ ਪਰ ਸਾਨੂੰ 5 ਦਿਨਾਂ ਬਾਅਦ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ। ਹਾਲਾਂਕਿ ਹੁਣ ਤੱਕ ਮੌਤ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪਰਿਵਾਰ ਵਾਲਿਆਂ ਨੇ ਕਿਹਾ ਕਿ ਮ੍ਰਿਤਕ ਗੁਰਪ੍ਰੀਤ ਦਾ ਲਾਸ਼ ਨੂੰ ਵਾਪਸ ਲੈ ਕੇ ਆਉਣ ਲਈ ਸਰਕਾਰ ਦੇ ਨੁਮਾਇੰਦਿਆਂ ਅਤੇ ਸਿੱਖ ਜਥੇਬੰਦੀਆਂ ਨਾਲ ਵੀ ਸੰਪਰਕ ਕੀਤਾ ਪਰ ਉਨ੍ਹਾਂ ਕੋਈ ਵੀ ਮਦਦ ਲਈ ਅੱਗੇ ਨਹੀਂ ਆਇਆ। ਜਿਸ ਤੋਂ ਬਾਅਦ ਅਸੀਂ ਸਮਾਜ ਸੇਵੀ ਜੋਗਿੰਦਰ ਸਿੰਘ ਸਲਾਰੀਆ ਨੇ ਸਾਡੀ ਮਦਦ ਲਈ ਹੱਥ ਅੱਗੇ ਵਧਾਇਆ ਅਤੇ ਉਨ੍ਹਾਂ ਦੇ ਪੁੱਤ ਦੀ ਲਾਸ਼ ਵਾਪਸ ਆ ਸਕੀ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
 


author

Simran Bhutto

Content Editor

Related News