ਕੁੰਵਰ ਵਿਜੇ ਪ੍ਰਤਾਪ ਦੇ ਘਰ ਦੇ ਬਾਹਰ ਯੂਥ ਅਕਾਲੀ ਦਲ ਦਾ ਜ਼ਬਰਦਸਤ ਪ੍ਰਦਰਸ਼ਨ, ਤੋੜੇ ਬੈਰੀਕੇਡ (ਵੀਡੀਓ)

Monday, Jun 28, 2021 - 01:55 PM (IST)

ਕੁੰਵਰ ਵਿਜੇ ਪ੍ਰਤਾਪ ਦੇ ਘਰ ਦੇ ਬਾਹਰ ਯੂਥ ਅਕਾਲੀ ਦਲ ਦਾ ਜ਼ਬਰਦਸਤ ਪ੍ਰਦਰਸ਼ਨ, ਤੋੜੇ ਬੈਰੀਕੇਡ (ਵੀਡੀਓ)

ਅੰਮ੍ਰਿਤਸਰ ( ਸੁਮਿਤ ) - ਅੰਮ੍ਰਿਤਸਰ ਵਿੱਚ ਉਸ ਸਮੇਂ ਹਿੰਸਕ ਅੰਦੋਲਨ ਦੇਖਣ ਨੂੰ ਮਿਲਿਆ, ਜਦੋਂ ਯੂਥ ਅਕਾਲੀ ਦਲ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਦਾ ਘਿਰਾਓ ਕੀਤਾ ਗਿਆ। ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਜੋਧ ਸਿੰਘ ਸਮਰਾ ਦੀ ਅਗਵਾਈ ਵਿੱਚ ਕੀਤੇ ਗਏ ਇਸ ਰੋਸ ਪ੍ਰਦਰਸ਼ਨ ’ਚ ਯੂਥ ਅਕਾਲੀ ਦਲ ਦੇ ਆਗੂਆਂ ਨੇ ਪੁਲਸ ਵਲੋਂ ਲਗਾਏ ਗਏ ਬੈਰੀਕੇਡ ਵੀ ਤੋੜ ਦਿੱਤੇ। ਪੁਲਸ ਵਲੋਂ ਲਗਾਏ ਬੈਰੀਕੇਡ ਨੂੰ ਪਾਰ ਕਰਕੇ ਕੁੰਵਰ ਵਿਜੇ ਪ੍ਰਤਾਪ ਦੇ ਘਰ ਵਲ ਨੂੰ ਜਾਣ ਸਮੇਂ ਪੁਲਸ ਅਤੇ ਯੂਥ ਅਕਾਲ ਦਲ ਦੇ ਆਗੂਆਂ ਦੀ ਝੜਪ ਵੀ ਹੋ ਗਈ, ਜਿਸ ਕਾਰਨ ਧੱਕਾ-ਮੁੱਕੀ ਹੋਈ। 

ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ

ਦੱਸ ਦੇਈਏ ਕਿ ਪ੍ਰਦਰਸ਼ਨਕਾਰੀ ‘ਆਪ’ ਆਗੂ ਕੁੰਵਰ 'ਤੇ ਮੈਡੀਕਲ ਨਸ਼ਿਆਂ 'ਚ ਫਸੇ ਰਾਜੀਵ ਭਗਤ ਦੀ ਪੁਸ਼ਤ ਪਨਾਹੀ ਦੇ ਦੋਸ਼ ਲਗਾਉਂਦਿਆਂ ਹੋਇਆ ਵੱਡਾ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕਰ ਰਹੇ ਸਨ।

ਪੜ੍ਹੋ ਇਹ ਵੀ ਖ਼ਬਰ - ਅੰਧ ਵਿਸ਼ਵਾਸ : ਤਾਂਤਰਿਕ ਦੇ ਕਹਿਣ ’ਤੇ ਚਾਚਾ ਨੇ ਕੀਤਾ 15 ਦਿਨ ਦੀ ਭਤੀਜੀ ਦਾ ਕਤਲ


author

rajwinder kaur

Content Editor

Related News