ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

Saturday, Mar 12, 2022 - 10:57 AM (IST)

ਅੰਮ੍ਰਿਤਸਰ (ਜਸ਼ਨ) - ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਗਤਾਂਵਾਲਾ ਦਾਣਾ ਮੰਡੀ ’ਚ ਬੀਤੀ ਦੇਰ ਰਾਤ ਇਕ 31 ਸਾਲਾ ਨੌਜਵਾਨ ਦੇ ਦਿਲ ਵਿਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਨੌਜਵਾਨ ਦੀ ਪਛਾਣ ਮੁਕੇਸ਼ ਕੁਮਾਰ (31) ਵਾਸੀ ਗੁੱਜਰਾਂ ਵਾਲਾ ਬਜ਼ਾਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਥਾਣਾ ਗੇਟ ਹਕੀਮਾ ਦੀ ਪੁਲਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਖੂਨ ਨਾਲ ਲੱਥਪੱਥ ਹੋਈ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਦਿੱਤਾ ਅਤੇ ਮ੍ਰਿਤਕ ਦੇਹ ਪਰਿਵਾਰਿਕ ਮੈਂਬਰਾਂ ਨੂੰ ਸੌਪ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

ਇਸ ਘਟਨਾ ਦੇ ਸਬੰਧ ’ਚ ਕੇਵਲ ਚੰਦ ਨੇ ਦੱਸਿਆ ਕਿ ਮ੍ਰਿਤਕ ਮੁਕੇਸ਼ ਕੁਮਾਰ ਉਸ ਦਾ ਛੋਟਾ ਭਰਾ ਹੈ ਅਤੇ ਉਹ ਆਰਟੀਫਿਸ਼ੀਅਲ ਜਿਊਲਰੀ ਬਣਾਉਣ ਦਾ ਕੰਮ ਕਰਦਾ ਹੈ, ਜਿਸ ਨੇ 11 ਸਾਲ ਪਹਿਲਾ ਪ੍ਰੇਮ ਵਿਆਹ ਕੀਤਾ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦੀ ਪਤਨੀ ਨਾਲ ਸਬੰਧ ਜ਼ਿਆਦਾ ਚੰਗੇ ਨਹੀਂ ਸਨ। ਕਾਫੀ ਸਮੇਂ ਤੱਕ ਉਸ ਦੀ ਪਤਨੀ ਮੁਕੇਸ਼ ਤੋਂ ਵੱਖ ਰਹੀ ਸੀ। ਕਿਸੇ ਤਰ੍ਹਾਂ ਦੋਵਾਂ ਪਤੀ-ਪਤਨੀ ਨੂੰ ਸਮਝਾਇਆ ਅਤੇ ਫਿਰ ਉਸ ਦੀ ਪਤਨੀ ਘਰ ਵਾਪਸ ਆ ਗਈ। 7-8 ਮਹੀਨੇ ਪਹਿਲਾਂ ਮੁਕੇਸ਼ ਦੀ ਪਤਨੀ ਫਿਰ ਉਸ ਨਾਲ ਲੜਾਈ-ਝਗੜਾ ਕਰਕੇ ਚਲੀ ਗਈ ਸੀ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਜਾਣੋ ਕੀ ਹੈ ਮਾਮਲਾ

ਉਸ ਨੇ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਅਤੇ ਸਾਲਾ ਅਕਸਰ ਹੀ ਉਸ ਦੇ ਭਰਾ ਨੂੰ ਸਬਕ ਸਿਖਾਉਣ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਰਹਿੰਦੇ ਸੀ। ਇਸ ਕਾਰਨ ਉਸ ਦਾ ਸਹੁਰੇ ਪਰਿਵਾਰ ਨਾਲ ਵੀ ਅਕਸਰ ਝਗੜਾ ਰਹਿੰਦਾ ਸੀ। ਉਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਉਸ ਦੇ ਭਰਾ ਦਾ ਗੋਲੀ ਮਾਰ ਕੇ ਉਸ ਦੇ ਸਾਲੇ ਅਤੇ ਸਹੁਰੇ ਪਰਿਵਾਰ ਵਲੋਂ ਕਤਲ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ

ਕੀ ਕਹਿਣਾ ਹੈ ਥਾਣਾ ਮੁੱਖੀ ਦਾ
ਇਸ ਸਬੰਧ ਵਿਚ ਥਾਣਾ ਗੇਟ ਹਕੀਮਾ ਦੇ ਐੱਸ. ਐੱਚ. ਓ. ਵਿਨੋਦ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਨਜਦੀਕ ਲੱਗੇ ਸੀ.ਸੀ.ਟੀ.ਵੀ. ਕੈਮਰਿਆ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਨੂੰ ਸ਼ੱਕ ਹੈ ਕਿ ਮੁਕੇਸ਼ ਕੁਮਾਰ ਦੀ ਹੱਤਿਆ ਉਸ ਦੇ ਸਾਲੇ ਵਲੋਂ ਕੀਤੀ ਗਈ ਹੈ ਅਤੇ ਉਸ ਦੇ ਅਧਾਰ ’ਤੇ ਜਾਂਚ ਚੱਲ ਰਹੀ ਹੈ। ਫਿਲਹਾਲ ਇਸ ਸਬੰਧ ਵਿਚ ਉਨ੍ਹਾਂ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨੇ ਦਾਅਵਾ ਕਰਦੇ ਕਿਹਾ ਕਿ ਮੌਕੇ ’ਤੇ ਕੁਝ ਸਬੂਤ ਇਕੱਠੇ ਕੀਤੇ ਗਏ ਹਨ, ਉਮੀਦ ਹੈ ਗੋਲੀ ਚਲਾਉਣ ਵਾਲੇ ਮੁਲਜ਼ਮ ਨੂੰ ਜਲਦ ਕਾਨੂੰਨ ਦੀ ਗ੍ਰਿਫਤ ਵਿਚ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਪਠਾਨਕੋਟ 'ਚ ਰਿਸ਼ਤੇ ਹੋਏ ਦਾਗਦਾਰ, ਜ਼ਮੀਨੀ ਵਿਵਾਦ ਦੇ ਚੱਲਦਿਆਂ ਦਿਓਰਾਂ ਨੇ ਲੁੱਟੀ ਭਾਬੀ ਦੀ ਪੱਤ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


rajwinder kaur

Content Editor

Related News