ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ ਮਾਰ ਕਰ ''ਤਾ ਨੌਜਵਾਨ ਦਾ ਕਤਲ

Tuesday, Jul 07, 2026 - 09:13 AM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ ਮਾਰ ਕਰ ''ਤਾ ਨੌਜਵਾਨ ਦਾ ਕਤਲ

ਅੰਮ੍ਰਿਤਸਰ (ਸੰਜੀਵ) - ਦੇਰ ਰਾਤ ਕੋਟ ਖਾਲਸਾ ’ਚ 2 ਅਣਪਛਾਤੇ ਐਕਟਿਵਾ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਨਿਤਿਨ ਉਰਫ਼ ਚੀਕੂ ਵਜੋਂ ਹੋਈ ਹੈ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਏ. ਡੀ. ਸੀ. ਪੀ. ਵਿਸ਼ਾਲ ਜੀਤ ਪੁਲਸ ਫੋਰਸ ਨਾਲ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ - ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ ਸ਼ਿਵਲਿੰਗ, ਸਾਹਮਣੇ ਆਈ ਹੈਰਾਨੀਜਨਕ ਵੀਡੀਓ

ਜਾਣਕਾਰੀ ਅਨੁਸਾਰ ਦੇਰ ਰਾਤ ਨਿਤਿਨ ਉਰਫ਼ ਚੀਕੂ ਮੋਟਰਸਾਈਕਲ ’ਤੇ ਕੋਟ ਖਾਲਸਾ ਸਥਿਤ ਆਪਣੀ ਭੈਣ ਦੇ ਘਰ ਜਾ ਰਿਹਾ ਸੀ। ਘਰ ਤੋਂ ਕੁਝ ਹੀ ਦੂਰੀ ’ਤੇ ਨਿਤਿਨ ਦਾ ਪਿੱਛਾ ਕਰ ਰਹੇ 2 ਐਕਟਿਵਾ ਸਵਾਰ ਨੌਜਵਾਨਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਨਿਤਿਨ ਦੇ ਸਿਰ ’ਚ ਲੱਗੀਆਂ ਅਤੇ ਉਹ ਖੂਨ ਨਾਲ ਲਥਪੱਥ ਹੋ ਕੇ ਉੱਥੇ ਹੀ ਡਿੱਗ ਗਿਆ। ਜ਼ਖ਼ਮੀ ਹਾਲਤ ’ਚ ਨਿਤਿਨ ਨੂੰ ਸਥਾਨਕ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੜ੍ਹੋ ਇਹ ਵੀ - 'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ

ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਡੀ. ਸੀ. ਪੀ. ਵਿਸ਼ਾਲ ਜੀਤ ਦਾ ਕਹਿਣਾ ਹੈ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ, ਜਦਕਿ ਹਮਲਾਵਰਾਂ ’ਚੋਂ ਇਕ ਦੀ ਪਛਾਣ ਕਰ ਲਈ ਗਈ ਹੈ ਅਤੇ ਬਹੁਤ ਜਲਦ ਪੁਲਸ ਉਸ ਨੂੰ ਗ੍ਰਿਫ਼ਤਾਰ ਕਰ ਲਵੇਗੀ। ਏ. ਡੀ. ਸੀ. ਪੀ. ਵਿਸ਼ਾਲ ਜੀਤ ਦਾ ਕਹਿਣਾ ਹੈ ਕਿ ਨਿਤਿਨ ਜੇਲ੍ਹ ’ਚ ਬੰਦ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਹ ਜ਼ਮਾਨਤ ’ਤੇ ਬਾਹਰ ਆਇਆ ਸੀ। ਨਿਤਿਨ ’ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਪੜ੍ਹੋ ਇਹ ਵੀ - ਫਰੀਦਕੋਟ 'ਚ ਵੱਡੀ ਵਾਰਦਾਤ : ਹੱਥ, ਪੈਰ ਬੰਨ੍ਹ ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ ਨੌਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News