ਅੰਮ੍ਰਿਤਸਰ ’ਚ ਫਿਰ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ

Friday, Oct 14, 2022 - 06:37 PM (IST)

ਅੰਮ੍ਰਿਤਸਰ ’ਚ ਫਿਰ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ

ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ ਦੇ ਸੁਲਤਾਨਪੁਰ ਰੋਡ ਦੇ ਇਲਾਕੇ ਵਿਚ ਗਲੀ ’ਚ ਐਕਟਿਵਾ ਖੜ੍ਹੀ ਕਰਨ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਆਹਮੋ-ਸਾਹਮਣੇ ਰਹਿ ਰਹੇ ਦੋ ਪਰਿਵਾਰਾਂ ਦਾ ਪਾਰਕਿੰਗ ਨੂੰ ਲੈ ਕੇ ਵਿਵਾਦ ਹੋ ਗਿਆ, ਜਿਸ ਵਿਚ ਇਕ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਦੇ ਪੁੱਤਰ ਦਾ ਸਾਹਮਣੇ ਘਰ ’ਚ ਰਹਿਣ ਵਾਲੇ ਇਕ ਨੌਜਵਾਨ ਦੀ ਐਕਟਿਵਾ ਖੜ੍ਹੀ ਕਰਨ ਨੂੰ ਲੈ ਤੂੰ-ਤੂੰ ਮੈਂ-ਮੈਂ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਅਤੇ ਗਲੀ ਦੇ ਹੋਰ ਲੋਕਾਂ ਨੇ ਵਿਚ ਪੈ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਲਾਰੈਂਸ, ਜੱਗੂ ਤੋਂ ਪੁੱਛਗਿੱਛ ਤੋਂ ਬਾਅਦ ਇਕ ਹੋਰ ਵੱਡੀ ਤਿਆਰੀ ’ਚ ਪੁਲਸ

ਇਸ ਤੋਂ ਕੁੱਝ ਦੇਰ ਬਾਅਦ ਮੁਲਜ਼ਮ ਨੌਜਵਾਨ ਨੇ ਆਪਣੇ ਚਾਰ-ਪੰਜ ਸਾਥੀਆਂ ਨਾਲ ਉਸ ਦੇ ਪੁੱਤਰ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੇ ਪੁੱਤਰ ਦੀ ਗਰਦਨ ਦੇ ਪਿਛਲੇ ਪਾਸੇ ਕਿਰਚ ਨਾਲ ਵੀ ਵਾਰ ਕੀਤੇ, ਜਿਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਧਰ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਚੱਲਦੀ ਟ੍ਰੇਨ ’ਚ ਮੌਤ ਨੂੰ ਕਲੋਲਾਂ ਕਰਦੇ ਮੁੰਡੇ ਨਾਲ ਵਾਪਰਿਆ ਹਾਦਸਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News