ਅੰਮ੍ਰਿਤਸਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Sunday, Mar 01, 2020 - 01:32 PM (IST)

ਅੰਮ੍ਰਿਤਸਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ (ਸਤਨਾਮ, ਨਿਰਵੈਲ) : ਪੁਲਸ ਥਾਣਾ ਰਾਜਾਸਾਂਸੀ ਦੇ ਅਧੀਨ ਪਿੰਡ ਭਿੱਟੇਵੰਡ 'ਚ ਇਕ ਨੌਜਵਾਨ ਦਾ ਕੁਝ ਲੋਕਾਂ ਵਲੋਂ ਬੇਰਹਿਮੀ ਨਾਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਸ਼ਮਸ਼ੇਰ ਸਿੰਘ ਸ਼ਨੀਵਾਰ ਅੰਮ੍ਰਿਤਸਰ ਵਿਖੇ ਕੰਮ ਕਰਨ ਲਈ ਗਿਆ ਸੀ ਪਰ ਪੂਰੀ ਰਾਤ ਵਾਪਸ ਨਹੀਂ ਪਰਤਿਆ। ਅੱਜ ਸਵੇਰੇ ਉਸਦੀ ਲਾਸ਼ ਭਿੱਟੇਵੰਡ ਰੋਡ 'ਤੇ ਇਕ ਕੱਪੜੇ 'ਚ ਲਪੇਟੀ ਹੋਈ ਸੀ ਤੇ ਉਸ ਦੇ ਗੁੱਝੀਅੰ ਸੱਟਾਂ ਅਤੇ ਗਲਾ ਘੁੱਟਣ ਦੇ ਨਿਸ਼ਾਨ ਸਨ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


author

Baljeet Kaur

Content Editor

Related News