ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)

Saturday, Oct 09, 2021 - 06:45 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਜ਼ਿਲ੍ਹੇ ਦੇ ਦਿਹਾਂਤੀ ਇਲਾਕੇ ਖਿਲਚੀਆਂ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 2 ਮੋਟਰਸਾਈਕਲ ਸਵਾਰਾਂ ਵਲੋਂ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਗ਼ਲਤੀ ਇਹ ਸੀ ਕਿ ਉਹ ਆਪਣੀ ਕਾਰ ਨੂੰ ਬਚਾਉਣ ਲਈ ਲੁਟੇਰਿਆਂ ਨਾਲ ਲੜ ਪਿਆ। ਕਤਲ ਦੀ ਵਾਰਦਾਤ ਦਾ ਪਤਾ ਲੱਗਣ ’ਤੇ ਪਹੁੰਚੀ ਖਿਲਚੀਆਂ ਦੀ ਪੁਲਸ ਵਲੋਂ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਕਾਰਨਾਮਿਆਂ ਤੋਂ ਦੁਖੀ 'ਆਪ' ਆਗੂ ਦੀ ਮੰਤਰੀ ਰੰਧਾਵਾ ਨੂੰ ਚਿਤਾਵਨੀ, ਕਾਰਵਾਈ ਨਾ ਹੋਈ ਤਾਂ ਕਰਾਂਗਾ ਆਤਮਦਾਹ

PunjabKesari

ਕਤਲ ਦੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਖਿਲਚੀਆਂ ਪੁਲਸ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਆਪਣੀ ਕਾਰ ਹਾਈਵੇਅ ’ਤੇ ਖੜ੍ਹੀ ਕੀਤੀ ਹੋਈ ਸੀ। ਉਹ ਆਪ ਇਕ ਜੂਸ ਵਾਲੀ ਦੁਕਾਨ ਦੇ ਬਾਹਰ ਖੜ੍ਹਾ ਹੋ ਕੇ ਕੁਝ ਖਾਅ ਰਿਹਾ ਸੀ। ਉਸੇ ਸਮੇਂ ਮੋਟਰਸਾਇਕਲ ਸਵਾਰ 2 ਲੁਟੇਰੇ ਉਸ ਜਗ੍ਹਾਂ ’ਤੇ ਆ ਗਏ, ਜਿਨ੍ਹਾਂ ਨੇ ਗੋਲੀ ਚਲਾਉਂਦੇ ਹੋਏ ਨੌਜਵਾਨ ਦੀ ਕਾਰ ਨੂੰ ਘੇਰ ਲਿਆ। ਲੁਟੇਰੇ ਜਿਵੇਂ ਹੀ ਕਾਰ ’ਚ ਬੈਠੇ, ਉਸੇ ਸਮੇਂ ਨੌਜਵਾਨ ਵੀ ਕਾਰ ਦੇ ਅੰਦਰ ਬੈਠ ਗਿਆ। ਉਸ ਨੇ ਲੁਟੇਰਿਆਂ ਦਾ ਸਾਹਮਣਾ ਕਰਦੇ ਹੋਏ ਆਪਣੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਲੁਟੇਰਿਆਂ ਦੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਲੁਟੇਰੇ ਹਵਾਈ ਫਾਇਰਿੰਗ ਕਰਦੇ ਹੋਏ ਉਕਤ ਸਥਾਨ ਤੋਂ ਫ਼ਰਾਰ ਹੋ ਗਏ। ਲੁਟੇਰਿਆਂ ਵਲੋਂ ਕਤਲ ਕਰ ਦੇਣ ਦੀ ਵਾਰਦਾਤ ਦਾ ਪਤਾ ਲੱਗਣ ’ਤੇ ਖਿਲਚੀਆਂ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਨੇ ਨੌਜਵਾਨ ਦੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਇਸ ਮਾਮਲੇ ਦੇ ਸਬੰਧ ’ਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)


author

rajwinder kaur

Content Editor

Related News