ਅੰਮ੍ਰਿਤਸਰ ''ਚ ਵਿਅਕਤੀ ਵਲੋਂ ਖੁਦਕੁਸ਼ੀ, ਬਰਾਮਦ ਹੋਇਆ ਸੁਸਾਇਡ ਨੋਟ

Tuesday, Feb 19, 2019 - 05:42 PM (IST)

ਅੰਮ੍ਰਿਤਸਰ ''ਚ ਵਿਅਕਤੀ ਵਲੋਂ ਖੁਦਕੁਸ਼ੀ, ਬਰਾਮਦ ਹੋਇਆ ਸੁਸਾਇਡ ਨੋਟ

ਅੰਮ੍ਰਿਤਸਰ (ਗੁਰਪ੍ਰੀਤ) - ਅੰਮ੍ਰਿਤਸਰ ਦੇ ਹਾਲ ਬਾਜ਼ਾਰ 'ਚ ਅੱਜ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਛਾਣ ਅਜੇ ਸੇਠ ਨਾਂ ਵਜੋਂ ਹੋਈ ਹੈ। ਉਸ ਦੀ ਮੌਤ ਹੋ ਜਾਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲਾ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕੋਲੋ ਇਕ ਸੁਸਾਇਡ ਨੋਟ ਬਰਾਮਦ ਹੋਇਆ ਹੈ, ਜਿਸ 'ਚ ਉਸ ਨੇ 34 ਲੋਕਾਂ ਦੇ ਨਾਂ ਲਿੱਖ ਕੇ ਉਨ੍ਹਾਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਸ਼ਵ ਮੋਹਨ ਸੇਠ ਨੇ ਦੱਸਿਆ ਕਿ ਮ੍ਰਿਤਕ ਕਾਫੀ ਸਮੇਂ ਤੋਂ ਇਸ ਮਕਾਨ 'ਚ ਰਹਿ ਰਿਹਾ ਸੀ। ਕੁਝ ਲੋਕਾਂ ਨੇ ਉਸ ਦੇ ਮਕਾਨ ਦੀ ਰਜਿਸਟਰੀ ਧੋਖੇ ਨਾਲ ਆਪਣੇ ਨਾਂ ਕਰਵਾ ਲਈ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਜਾਂਚ ਕਰ ਰਹੇ ਏ.ਸੀ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਸੁਸਾਇਡ ਨੋਟ ਦੇ ਆਧਾਰ 'ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।


author

rajwinder kaur

Content Editor

Related News