ਪੁਲਸ ਦੀਆਂ ਧਮਕੀਆਂ ਤੋਂ ਦੁਖੀ ਨੌਜਵਾਨ ਨੇ ਲਿਆ ਫਾਹਾ (ਵੀਡੀਓ)

07/25/2019 5:30:06 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਪਿੰਡ ਨੰਗਲੀ ਵਿਚ ਸ਼ੇਰ ਸਿੰਘ ਸ਼ੇਰਾ ਨਾਂ ਦੇ ਨੌਜਵਾਨ ਵੱਲੋਂ ਫਾਹਾ ਲੈਣ ਮਗਰੋਂ ਪਰਿਵਾਰ ਨੇ ਪੁਲਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਤੇ ਸੜਕ ਜਾਮ ਕਰਦਿਆਂ ਪੁਲਸ ਖਿਲਾਫ ਨਾਅਰੇਬਾਜ਼ੀ ਕੀਤੀ। ਦਰਅਸਲ, ਸ਼ੇਰਾ ਨਾਂ ਦੇ ਨੌਜਵਾਨ 'ਤੇ ਦੋਸ਼ ਹੈ ਕਿ ਉਸ ਨੇ ਮੁਹੱਲੇ 'ਚ ਰਹਿੰਦੀ ਕੁੜੀ ਨੂੰ ਕਿਤੇ ਭਜਾ ਦਿੱਤਾ ਹੈ, ਜਿਸਨੂੰ ਲੈ ਕੇ ਪੁਲਸ ਉਸ 'ਤੇ ਕੇਸ ਦਰਜ ਕਰਨ ਦਾ ਦਬਾਅ ਬਣਾ ਰਹੀ ਸੀ। ਪੁਲਸ ਦੀਆਂ ਧਮਕੀਆਂ ਤੋਂ ਡਰ ਕੇ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਉਧਰ ਮਾਹੌਲ ਗਰਮਾਉਂਦਾ ਵੇਖ ਥਾਣਾ ਸਦਰ ਦੇ ਐੱਸ. ਐੱਚ. ਓ. ਪ੍ਰੇਮਪਾਲ ਮੌਕੇ 'ਤੇ ਪਹੁੰਚੇ ਤੇ ਬਣਦੀ ਕਾਰਵਾਈ ਦਾ ਭਰੋਸਾ ਦੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ। ਬਿਨਾਂ ਸ਼ੱਕ ਪੁਲਸ ਵਲੋਂ ਇਸ ਮਾਮਲੇ 'ਚ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਪਰ ਪੰਜਾਬ ਪੁਲਸ ਦੀ ਇਸ ਕਾਰਵਾਈ ਨੇ ਇਕ ਮਾਂ ਤੋਂ ਉਸ ਦਾ ਪੁੱਤਰ ਜ਼ਰੂਰ ਖੋਹ ਲਿਆ ਹੈ।


cherry

Content Editor

Related News