ਨੌਜਵਾਨ ਨੇ ਘਰ ਦੇ ਸਾਹਮਣੇ ਖੁਦ ਨੂੰ ਮਾਰੀ ਗੋਲੀ, CCTV ਫੁਟੇਜ਼ ਆਈ ਸਾਹਮਣੇ

06/26/2020 3:21:57 PM

ਅੰਮ੍ਰਿਤਸਰ (ਸੁਮਿਤ ਖੰਨਾ) : ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਬੁੱਟਰ ਸਿਵੀਆਂ ਵਾਸੀ ਇਕ ਨੌਜਵਾਨ ਵਲੋਂ ਮਾਂ-ਪਿਓ ਦੀ ਰੋਕ-ਟੋਕ ਤੋਂ ਦੁੱਖੀ ਹੋ ਕੇ ਖੁਦ ਨੂੰ ਗੋਲੀ ਮਾਰਦਿਆਂ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਗੁਰਜੰਟ ਸਿੰਘ ਵਲੋਂ ਖੁਦ ਨੂੰ ਗੋਲੀ ਮਾਰਨ ਦੀ ਸੀ.ਸੀ.ਟੀ.ਵੀ ਫੁਟੇਜ ਵੀ ਹੁਣ ਸਾਹਮਣੇ ਆਈ ਹੈ, ਜਿਸ ਨੂੰ ਦੇਖ ਹਰ ਕਿਸੇ ਦੀ ਰੂਹ ਕੰਬ ਗਈ। ਸੀ.ਸੀ.ਟੀ.ਵੀ. ਫੁਟੇਜ਼ ਉਕਤ ਨੌਜਵਾਨ ਘਰ ਦੇ ਬਾਹਰ ਖੜ੍ਹਾ ਖੁਦ ਨੂੰ ਗੋਲੀ ਮਾਰਦਾ ਸਾਫ਼ ਦਿਖਾਈ ਦੇ ਰਿਹਾ ਹੈ। 

ਇਹ ਵੀ ਪੜ੍ਹੋਂ : 24 ਘੰਟਿਆਂ 'ਚ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ, ਹੋਏ 11 ਕਤਲ

ਇਥੇ ਦੱਸ ਦੇਈਏ ਕਿ ਮਰਨ ਤੋਂ ਪਹਿਲਾਂ ਗੁਰਜੰਟ ਨੇ ਲਾਈਵ ਹੋ ਕੇ ਆਪਣੀ ਮੌਤ ਲਈ ਜਿੰਮੇਵਾਰ ਮਾਂ-ਪਿਓ ਤੇ ਕੁਝ ਹੋਰ ਪਰਿਵਾਰਕ ਮੈਂਬਰਾਂ ਦੇ ਖਿਲਾਫ਼ ਕਾਰਵਾਈ ਕਰਨ ਲਈ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਪੁਲਸ ਵਲੋਂ ਇਸ ਵੀਡੀਓ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਮ੍ਰਿਤਕ ਦੇ ਪਿਤਾ ਗੁਰਮੇਜ ਸਿੰਘ, ਮਾਂ ਜਸਬੀਰ ਕੌਰ, ਭਤੀਜੀ ਬਲਵਿੰਦਰ ਕੌਰ, ਜਸਪਾਲ ਕੌਰ ਅਤੇ ਮਨਜਿੰਦਰ ਖਿਲਾਫ ਮਰਨ ਦੇ ਲਈ ਮਜ਼ਬੂਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕਰ ਲਿਆ। ਵੀਡੀਓ ‘ਚ ਉਸ ਨੇ ਦੋਸ਼ ਲਗਾਇਆ ਗਿਆ ਪਿਤਾ ਗੁਰਮੇਜ ਉਸ ਨੂੰ ਤੇ ਉਸ ਦੀ ਪਤਨੀ ਨੂੰ ਕਾਫ਼ੀ ਤੰਗ ਪਰੇਸ਼ਾਨ ਕਰਦਾ ਹੈ, ਜਿਸ ਦੇ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋਂ : ਵੱਡੀ ਵਾਰਦਾਤ : ਸਬ-ਇੰਸਪੈਕਟਰ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ

Baljeet Kaur

This news is Content Editor Baljeet Kaur