ਅੰਮ੍ਰਿਤਸਰ ਰੇਲ ਹਾਦਸਾ : ਸਿੱਧੂ ਪਰਿਵਾਰ ਦੇ ਹੱਕ 'ਚ ਉਤਰੇ ਸਿਮਰਜੀਤ ਬੈਂਸ

10/20/2018 9:28:05 PM

ਅੰਮ੍ਰਿਤਸਰ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨਾਲ ਦੁੱਖ ਸਾਂਝਾ ਕਰਨ ਸਿਵਲ ਹਸਪਤਾਲ ਪੁੱਜੇ। ਇਸ ਹਾਦਸੇ 'ਤੇ ਆਪਣਾ ਦੁੱਖ ਜ਼ਾਹਰ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਸ ਹਾਦਸੇ 'ਤੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਅਕਾਲੀ ਦਲ ਵਲੋਂ ਇਸ ਘਟਨਾ 'ਤੇ ਜ਼ਿੰਮੇਵਾਰ ਸਿੱਧੂ ਪਰਿਵਾਰ ਨੂੰ ਦੱਸੇ ਜਾਣ 'ਤੇ ਕਿਹਾ ਕਿ ਸਿੱਧੂ ਪਰਿਵਾਰ ਖਿਲਾਫ ਅਕਾਲੀ ਦਲ ਘਟੀਆ ਰਾਜਨੀਤੀ ਕਰ ਰਿਹਾ ਹੈ, ਜੋ ਕਿ ਬੇਹੱਦ ਗਲਤ ਹੈ।

ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਰੇਲਵੇ ਟਰੈਕ ਨੇੜੇ ਦੁਸਹਿਰਾ ਮਨਾਉਣ ਦੀ ਮਨਜ਼ੂਰੀ ਹੀ ਨਹੀਂ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਹ ਦੁਖਾਂਤ ਹੀ ਇੰਨਾ ਵੱਡਾ ਹੈ ਕਿ ਇਸ ਸਬੰਧੀ ਕਿਸੇ 'ਤੇ ਦੋਸ਼ ਲਾਉਣਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਹਾਦਸੇ ਦੌਰਾਨ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰੰ ਇਕ-ਇਕ ਕਰੋੜ ਰੁਪਿਆ ਦਿੱਤਾ ਜਾਣਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮ੍ਰਿਤਕਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਸੰਬਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਪੀਯੂਸ਼ ਗੋਇਲ ਨਾਲ ਗੱਲਬਾਤ ਕਰਨੀ ਚਾਹੀਦੀ ਹੈ।


Related News