ਪ੍ਰੇਮੀ ਨਾਲ ਇਤਰਾਜ਼ਯੋਗ ਹਾਲਤ 'ਚ ਫੜ੍ਹੀ ਗਈ ਜਠਾਣੀ ਨੇ ਦਰਾਣੀ ਨੂੰ ਦਿੱਤੀ ਰੂਹ ਕੰਬਾਊ ਮੌਤ

Monday, Oct 26, 2020 - 11:16 AM (IST)

ਪ੍ਰੇਮੀ ਨਾਲ ਇਤਰਾਜ਼ਯੋਗ ਹਾਲਤ 'ਚ ਫੜ੍ਹੀ ਗਈ ਜਠਾਣੀ ਨੇ ਦਰਾਣੀ ਨੂੰ ਦਿੱਤੀ ਰੂਹ ਕੰਬਾਊ ਮੌਤ

ਅੰਮ੍ਰਿਤਸਰ (ਸੁਮਿਤ ਖੰਨਾ) :  ਕੱਧੂਨੰਗਰ ਦੇ ਪਿੰਡ ਮਾਨ 'ਚ ਇਕ ਜਠਾਣੀ ਵਲੋਂ ਆਪਣੀ ਹੀ ਦਰਾਣੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ।  ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਮਾਂ ਦੀ ਮਮਤਾ ਹੋਈ ਸ਼ਰਮਸ਼ਾਰ:  ਇਕ ਦਿਨ ਦੀ ਬੇਟੀ ਨੂੰ ਚੌਥੀ ਮੰਜ਼ਿਲ ਤੋਂ ਹੇਠਾਂ ਸੁੱਟਿਆ, ਸਿਰ ਗਾਇਬ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਤੀ ਪਲਵਿੰਦਰ ਸਿੰਘ ਨੇ ਨੇ ਦੱਸਿਆ ਕਿ ਉਸ ਦੀ ਭਾਬੀ ਦੇ ਬਾਹਰ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਜਦੋਂ ਮੇਰੀ ਪਤਨੀ ਹਰਵਿੰਦਰ ਕੌਰ ਆਪਣੀ ਜਠਾਣੀ ਰਾਜਵਿੰਦਰ ਕੌਰ ਨੂੰ ਮਿਲਣ ਗਈ ਤਾਂ ਉਹ ਆਪਣੇ ਪ੍ਰੇਮੀ ਨਾਲ ਘਰ 'ਚ ਇਤਰਾਜ਼ਯੋਗ ਹਾਲਤ 'ਚ ਮਿਲੀ, ਜਿਸ ਤੋਂ ਬਾਅਦ ਹਰਵਿੰਦਰ ਨੇ ਉਸ ਦਾ ਵਿਰੋਧ ਕੀਤਾ। ਇਸ ਕਾਰਨ ਗੁੱਸੇ 'ਚ ਆਈ ਰਾਜਵਿੰਦਰ ਨੇ ਉਸ ਦੀ ਪਹਿਲਾ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਫ਼ਿਰ ਜੋ ਕੀਤਾ ਉਹ ਵੇਖ ਹਰ ਕਿਸੇ ਦਾ ਦਿਲ ਦਹਿਲ ਗਿਆ। 

ਇਹ ਵੀ ਪੜ੍ਹੋ : ਇਕ ਵਾਰ ਫ਼ਿਰ ਖਾਕੀ ਹੋਈ ਦਾਗ਼ਦਾਰ, ਪੁਲਸ ਅਧਿਕਾਰੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ

ਉਸ ਦੀ ਮੌਤ ਨੂੰ ਆਪਣੀ ਖ਼ੁਦਕੁਸ਼ੀ ਦੱਸਣ ਲਈ ਜਠਾਣੀ ਨੇ ਪਹਿਲਾ ਆਪਣੇ ਕੱਪੜੇ ਉਸ ਦੇ ਪਾਏ ਅਤੇ ਬਾਅਦ 'ਚ ਉਸ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿੱਤੀ। ਪਰਿਵਾਰ ਨੂੰ ਧੋਖਾ ਦੇਣ ਲਈ ਉਸ ਨੇ ਇਕ ਖ਼ੁਦਕੁਸ਼ੀ ਨੋਟ ਵੀ ਲਿਖਿਆ ਕਿ ਉਹ ਆਪਣੇ ਪਤੀ ਤੇ ਸਹੁਰੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਰਹੀ ਹੈ। ਪਰ ਸੱਚਾਈ ਇਹ ਸੀ ਕਿ ਉਸ ਨੇ ਆਪਣਾ ਰਾਜ ਖੁੱਲਦਾ ਵੇਖ ਇਸ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ ਦਿੱਤਾ। ਫ਼ਿਲਹਾਲ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News