36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

Saturday, Apr 02, 2022 - 07:00 PM (IST)

36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਬਟਾਲਾ (ਬੇਰੀ, ਜ. ਬ., ਯੋਗੀ, ਅਸ਼ਵਨੀ)- ਬੀਤੇ ਦਿਨੀਂ ਪਿੰਡ ਮੂਲਿਆਂਵਾਲ ਤੋਂ ਪਿੰਡ ਕਲੇਰ ਕਲਾਂ ਨੂੰ ਜਾਂਦੀ ਇਕ ਪੱਕੀ ਸੜਕ ’ਤੇ ਇਕ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸਦਾ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਬਟਾਲਾ ਪੁਲਸ ਨੇ ਉਕਤ ਕਤਲ ਕੇਸ ਦੀ ਗੁੱਥੀ 36 ਘੰਟਿਆਂ ’ਚ ਸੁਲਝਾਉਂਦੇ ਹੋਏ ਗੁਰਦਿਆਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਸਿਟੀ ਦੇਵ ਸਿੰਘ ਨੇ ਦੱਸਿਆ ਕਿ 29 ਮਾਰਚ ਨੂੰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੂਲਿਆਂਵਾਲ ਤੋਂ ਪਿੰਡ ਕਲੇਰ ਕਲਾਂ ਨੂੰ ਜਾਂਦੀ ਪੱਕੀ ਸੜਕ ’ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਪੁਲਸ ਵੱਲੋਂ ਜਦੋਂ ਮੌਕੇ ’ਤੇ ਜਾ ਕੇ ਦੇਖਿਆ ਗਿਆ ਤਾਂ ਨੌਜਵਾਨ ਦੇ ਖੱਬੇ ਕੰਨ ਦੇ ਪਿਛਲੇ ਪਾਸੇ ਗੋਲੀ ਲੱਗਣ ਦਾ ਨਿਸ਼ਾਨ ਸੀ। ਇਸ ਦੌਰਾਨ ਥਾਣਾ ਸੇਖਵਾਂ ਦੀ ਪੁਲਸ ਵੱਲੋਂ ਪਿੰਡ ਮੂਲਿਆਂਵਾਲ ਦੇ ਸਰਪੰਚ ਮਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਣ 'ਤੇ ਮ੍ਰਿਤਕ ਦੇ ਵਾਰਿਸਾਂ ਨੇ ਲਾਸ਼ ਦੀ ਸ਼ਨਾਖਤ ਕੀਤੀ। ਉਸਦੀ ਪਛਾਣ ਗਗਨਦੀਪ ਸਿੰਘ (19) ਪੁੱਤਰ ਜਸਬੀਰ ਸਿੰਘ ਵਾਸੀ ਛੀਨਾ ਕਰਨ ਸਿੰਘ ਵਾਲਾ ਥਾਣਾ ਅਜਨਾਲ ਵਜੋਂ ਹੋਈ। ਡੀ. ਐੱਸ. ਪੀ. ਦੇਵ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਲਈ ਐੱਸ. ਐੱਸ. ਪੀ. ਗੌਰਵ ਤੂਰਾ ਅਤੇ ਐੱਸ. ਪੀ. ਡੀ ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਕਿਰਨਦੀਪ ਸਿੰਘ, ਪੁਲਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਅਤੇ ਹੋਰ ਪੁਲਸ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਘਟਨਾ ਵਾਲੀ ਜਗ੍ਹਾ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਵਾਰ ਕਰ ਕੀਤਾ ਦਰਜੀ ਦਾ ਕਤਲ

ਖੁਫੀਆ ਸੋਰਸਾਂ ਰਾਹੀਂ ਜਾਣਕਾਰੀ ਹਾਸਲ ਕਰਕੇ ਸ਼ੱਕੀ ਵਿਅਕਤੀਆਂ ਦੇ ਮੋਬਾਇਲਾਂ ਦੀ ਸੀ. ਡੀ. ਆਰ. ਅਤੇ ਟਾਵਰ ਲੋਕੇਸ਼ਨ ਹਾਸਲ ਕੀਤੀ ਗਈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ 28 ਮਾਰਚ ਨੂੰ ਮ੍ਰਿਤਕ ਗਗਨਦੀਪ ਸਿੰਘ, ਉਸਦਾ ਪਿਤਾ ਜਸਬੀਰ ਸਿੰਘ ਅਤੇ ਰਿਸ਼ਤੇਦਾਰੀ ’ਚ ਮਾਮਾ ਲੱਗਦਾ ਗੁਰਦਿਆਲ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਜੱਟਾਂ ਪੱਛੀਆ ਥਾਣਾ ਰਮਦਾਸ ਪਠਾਨਕੋਟ ਸਾਈਡ ਤੋਂ ਕਿਸੇ ਵਿਅਕਤੀ ਕੋਲੋਂ ਕਾਰ ਖਰੀਦਣ ਲਈ ਗਏ ਸਨ। ਕਾਰ ਮਾਲਕ ਨੇ ਕਾਰ ਵੇਚਣ ਤੋਂ ਇਨਕਾਰ ਕਰ ਦਿੱਤਾ। ਵਾਪਸੀ ਦੌਰਾਨ ਰਸਤੇ ’ਚ ਗਗਨਦੀਪ ਸਿੰਘ ਅਤੇ ਉਸਦੇ ਪਿਤਾ ਜਸਬੀਰ ਦੀ ਕਾਰ ਚਲਾਉਣ ਨੂੰ ਲੈ ਕੇ ਤੂੰ-ਤੂੰ, ਮੈਂ-ਮੈਂ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ

ਜਸਬੀਰ ਸਿੰਘ ਨੇ ਗੁੱਸੇ ’ਚ ਆ ਕੇ ਰਸਤੇ ’ਚ ਕਾਰ ਰੋਕ ਲਈ ਅਤੇ ਕਾਰ ਤੋਂ ਬਾਹਰ ਆ ਗਿਆ। ਇਸ ਦੌਰਾਨ ਗਗਨਦੀਪ ਸਿੰਘ ਅਤੇ ਗੁਰਦਿਆਲ ਸਿੰਘ ਵੀ ਕਾਰ ਤੋਂ ਬਾਹਰ ਆ ਗਏ। ਤੈਸ਼ ’ਚ ਆ ਕੇ ਜਸਬੀਰ ਸਿੰਘ ਨੇ ਗਗਨਦੀਪ ਸਿੰਘ ਨੂੰ ਰਿਵਾਲਵਰ ਨਾਲ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਸਬੀਰ ਅਤੇ ਗੁਰਦਿਆਲ ਕਾਰ ’ਚ ਬੈਠ ਕੇ ਲਾਸ਼ ਨੂੰ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਏ। ਡੀ. ਐੱਸ. ਪੀ. ਨੇ ਦੱਸਿਆ ਕਿ ਜਸਬੀਰ ਨੇ 30 ਮਾਰਚ ਨੂੰ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ, ਜਦਕਿ ਗੁਰਦਿਆਲ ਸਿੰਘ ਨੇ ਜਸਬੀਰ ਸਿੰਘ ਨੂੰ ਬਚਾਉਣ ਦੀ ਖਾਤਰ ਜਾਣਬੁੱਝ ਕੇ ਇਸ ਘਟਨਾ ਬਾਰੇ ਪੁਲਸ ਨੂੰ ਸੂਚਿਤ ਨਹੀਂ ਕੀਤਾ। ਪੁਲਸ ਵੱਲੋਂ ਮੁਕੱਦਮੇ ’ਚ ਵਾਧਾ ਜੁਰਮ 202 ਆਈ. ਪੀ. ਸੀ. ਦਰਜ ਕਰਕੇ ਗੁਰਦਿਆਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ


author

rajwinder kaur

Content Editor

Related News