ਪਟਿਆਲਾ: ਗੇਮ ਖੇਡਦਿਆਂ-ਖੇਡਦਿਆਂ ਘਰ 'ਚ ਪੈ ਗਏ ਵੈਣ, 11 ਸਾਲਾ ਬੱਚੇ ਦੀ ਹੋਈ ਸ਼ੱਕੀ ਹਾਲਾਤ 'ਚ ਮੌਤ

07/06/2023 5:20:41 PM

ਪਟਿਆਲਾ (ਬਲਜਿੰਦਰ)- ਪਟਿਆਲਾ ਸ਼ਹਿਰ ਦੇ ਬੀ-ਟੈਂਕ ਮੁਹੱਲਾ ਵਿਖੇ ਇਕ 11 ਸਾਲਾ ਬੱਚੇ ਦੀ ਸ਼ੱਕੀ ਹਾਲਾਤ ਵਿਚ ਇਕ ਸਟੋਰ ’ਚ ਗਲ ’ਚ ਚੁੰਨੀ ਲਿਪਟਣ ਨਾਲ ਮੌਤ ਹੋ ਗਈ। ਬੱਚੇ ਦੀ ਪਛਾਣ ਕਰਨ ਯਾਦਵ ਦੇ ਰੂਪ ’ਚ ਹੋਈ ਹੈ, ਜੋਕਿ ਚੌਥੀ ਜਮਾਤ ’ਚ ਪੜ੍ਹਦਾ ਸੀ। ਜਾਣਕਾਰੀ ਮੁਤਾਬਕ ਬੱਚਾ ਵੀਡੀਓ ਗੇਮ ਵੇਖਦਾ ਹੋਇਆ ਸਟੋਰ ਵੱਲ ਚਲਿਆ ਗਿਆ।

ਇਹ ਵੀ ਪੜ੍ਹੋ- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਮਸ਼ਹੂਰ ਕਬੱਡੀ ਖਿਡਾਰੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

ਉਹ ਅਕਸਰ ਵੀਡੀਓ ਗੇਮ ਖੇਡਦਾ ਰਹਿੰਦਾ ਸੀ, ਜਿਸ ਕਾਰਨ ਪਰਿਵਾਰ ਨੇ ਕਾਫ਼ੀ ਦੇਰ ਇਸ ਗੱਲ ਨੂੰ ਲੈ ਕੇ ਗੌਰ ਨਹੀਂ ਕੀਤੀ ਪਰ ਜਦੋਂ ਵਾਪਸ ਨਾ ਆਇਆ ਤਾਂ ਜਾ ਕੇ ਵੇਖਿਆ ਕਿ ਬੱਚੇ ਦੀ ਲਾਸ਼ ਲਟਕੀ ਹੋਈ ਸੀ। ਉਸ ਨੂੰ ਉਤਾਰ ਕੇ ਪਰਿਵਾਰ ਵਾਲੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇੱਧਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚ ਗਈ। ਬੱਚੇ ਦੀ ਮੌਤ ਦੇ ਕਾਰਨ ਜਿੱਥੇ ਪਰਿਵਾਰ ਸੋਗ ’ਚ ਡੁੱਬਿਆ ਹੋਇਆ ਹੈ, ਉੱਥੇ ਹੀ ਸ਼ਹਿਰ ’ਚ ਵੀ ਸੋਗ ਦੀ ਲਹਿਰ ਹੈ। ਪੁਲਸ ਵੱਲੋਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।

ਇਹ ਵੀ ਪੜ੍ਹੋ-  ਪਹਿਲਾਂ NRI ਮੁੰਡੇ ਨਾਲ ਕੀਤੀ ਮੰਗਣੀ, ਫਿਰ ਖ਼ਰਚਾਏ 28 ਲੱਖ, ਜਦ ਖੁੱਲ੍ਹਿਆ ਕੁੜੀ ਦਾ ਭੇਤ ਤਾਂ ਰਹਿ ਗਏ ਹੈਰਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News