ਆਈਲੈਟਸ ਕਰਦੀ 18 ਸਾਲਾ ਮੁਟਿਆਰ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਇੰਸਟਾਗ੍ਰਾਮ ’ਤੇ ਪਾਈ ਵੀਡੀਓ

09/09/2023 6:41:49 PM

ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਪਿੰਡ ਪੱਖੀ ਕਲਾ ਦੀ ਇਕ 18 ਸਾਲਾ ਮੁਟਿਆਰ ਜੋ ਆਈਲੈਟਸ ਦੀ ਤਿਆਰੀ ਕਰ ਰਹੀ ਸੀ, ਵੱਲੋਂ ਫਰੀਦਕੋਟ ਦੇ ਕੋਟਕਪੂਰਾ ਰੋਡ ’ਤੇ ਲੰਘਦੀ ਸਰਹੰਦ ਨਹਿਰ ’ਚ ਛਾਲ ਮਾਰਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਤੋਂ ਪਹਿਲਾਂ ਕੁੜੀ ਵੱਲੋਂ ਇਕ ਵੀਡੀਓ ਬਣਾ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਕਰ ਦਿੱਤੀ ਗਈ ਜਿਸ ’ਚ ਉਸ ਵੱਲੋਂ ਆਪਣੇ ਪਰਿਵਾਰ ਦੀ ਸਥਿਤੀ ਬਾਰੇ ਸਪੱਸ਼ਟ ਕੀਤਾ ਅਤੇ ਨਾਲ ਹੀ ਉਸ ਵੱਲੋਂ ਡਿਪ੍ਰੈਸ਼ਨ ਦਾ ਇਲਾਜ ਚੱਲਣ ਦਾ ਵੀ ਜ਼ਿਕਰ ਕੀਤਾ ਗਿਆ। ਨਹਿਰ ਦੇ ਕਿਨਾਰੇ ਲੜਕੀ ਦਾ ਬੈਗ, ਚੁੰਨੀ ਵੀ ਪਏ ਮਿਲੇ। ਫਿਲਹਾਲ ਕੁੜੀ ਦੇ ਪਰਿਵਾਰਕ ਮੈਂਬਰ ਅਤੇ ਪੁਲਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਲੜਕੀ ਦਾ ਪਰਿਵਾਰ ਇਸ ਮਾਮਲੇ ’ਚ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ : ਸਤੰਬਰ ਦੇ ਸ਼ੁਰੂਆਤੀ ਦਿਨਾਂ ’ਚ ਪੈ ਰਹੀ ਅਪ੍ਰੈਲ ਵਰਗੀ ਗਰਮੀ, ਆਉਣ ਵਾਲੇ ਦਿਨਾਂ ’ਚ ਬਦਲੇਗਾ ਮੌਸਮ

ਦੂਜੇ ਪਾਸੇ ਇਸ ਸੰਬੰਧੀ ਜਦੋਂ ਥਾਣਾ ਮੁਖੀ ਜੀ. ਪੀ. ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ 9 ਵਜੇ ਦੇ ਕਰੀਬ ਕੋਟਕਪੂਰਾ ਰੋਡ ’ਤੇ ਇਕ ਕੁੜੀ ਵੱਲੋਂ ਨਹਿਰ ’ਚ ਛਾਲ ਮਾਰ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਮੌਕੇ ’ਤੇ ਪੁਲਸ ਪਾਰਟੀ ਭੇਜੀ ਗਈ ਸੀ। ਇਸ ਤੋਂ ਇਲਾਵਾ ਗੋਤਾਖੋਰਾਂ ਦੀ ਵੀ ਮਦਦ ਨਾਲ ਕੁੜੀ ਦੀ ਨਹਿਰ ਵਿਚ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਕੌਮੀ ਮਾਰਗ ’ਤੇ ਨਿੱਜੀ ਯੂਨੀਵਰਸਿਟੀ ਸਾਹਮਣੇ ਇਕ ਨੌਜਵਾਨ ਦਾ ਕਤਲ, SP ਨੇ ਕੀਤੇ ਵੱਡੇ ਖ਼ੁਲਾਸੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh