ਹੈਵਾਨ ਬਣਿਆ ਨਾਨਾ! ਪ੍ਰੀਖਿਆ ਦੇ ਕੇ ਘਰ ਪਰਤੀ 8ਵੀਂ ਦੀ ਵਿਦਿਆਰਥਣ ''ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

Tuesday, Feb 24, 2026 - 07:37 PM (IST)

ਹੈਵਾਨ ਬਣਿਆ ਨਾਨਾ! ਪ੍ਰੀਖਿਆ ਦੇ ਕੇ ਘਰ ਪਰਤੀ 8ਵੀਂ ਦੀ ਵਿਦਿਆਰਥਣ ''ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਮੋਗਾ (ਕਸ਼ਿਸ਼) : ਮੋਗਾ ਦੇ ਪਿੰਡ ਦੌਲਤਪੁਰਾ ਉੱਚਾ ਵਿੱਚ ਇੱਕ ਬਹੁਤ ਹੀ ਮੰਦਭਾਗੀ ਅਤੇ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 8ਵੀਂ ਕਲਾਸ ਵਿੱਚ ਪੜ੍ਹਦੀ ਇੱਕ ਮਾਸੂਮ ਵਿਦਿਆਰਥਣ 'ਤੇ ਉਸ ਦੇ ਆਪਣੀ ਮਾਂ ਦੇ ਮਾਮੇ ਤੇ ਪੀੜਤਾ ਦੇ ਰਿਸ਼ਤੇ ਨਾਨੇ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਲੜਕੀ ਨੂੰ ਤੁਰੰਤ ਐਂਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਹੋਇਆਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਹੈ।

ਦਰਵਾਜ਼ੇ ਦੇ ਪਿੱਛੇ ਲੁਕ ਕੇ ਕੀਤਾ ਹਮਲਾ 
ਪੀੜਤ ਲੜਕੀ ਦੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਪਹਿਲਾਂ ਤੋਂ ਉਸ ਦੀ ਲੜਕੀ ਉੱਤੇ ਮਾੜੀ ਨਜ਼ਰ ਰੱਖਦਾ ਸੀ। ਅੱਜ ਜਦੋਂ ਬੱਚੀ ਆਪਣੀ 8ਵੀਂ ਜਮਾਤ ਦੀ ਪ੍ਰੀਖਿਆ ਦੇ ਕੇ ਘਰ ਪਰਤੀ ਸੀ। ਜਦੋਂ ਉਹ ਆਪਣੇ ਕਮਰੇ ਵਿੱਚ ਵਰਦੀ ਬਦਲਣ ਲਈ ਗਈ ਤਾਂ ਮੁਲਜ਼ਮ ਪਹਿਲਾਂ ਹੀ ਦਰਵਾਜ਼ੇ ਦੇ ਪਿੱਛੇ ਲੁਕਿਆ ਹੋਇਆ ਸੀ। ਉਸ ਨੇ ਅੰਦਰੋਂ ਦਰਵਾਜ਼ਾ ਬੰਦ ਕਰਕੇ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਲੜਕੀ ਨੇ ਵਿਰੋਧ ਕੀਤਾ ਤਾਂ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਜਦੋਂ ਲੜਕੀ ਦਾ ਸ਼ੋਰ ਸੁਣਿਆ ਤਾਂ ਉਨ੍ਹਾਂ ਨੇ ਦਰਵਾਜ਼ਾ ਤੋੜ ਕੇ ਉਸ ਨੂੰ ਬਚਾਇਆ ਅਤੇ ਹਸਪਤਾਲ ਪਹੁੰਚਾਇਆ।

ਪਰਿਵਾਰ ਦੇ ਨਾਲ ਹੀ ਰਹਿੰਦਾ ਸੀ ਮੁਲਜ਼ਮ 
ਪਰਿਵਾਰ ਮੁਤਾਬਕ ਹਮਲਾ ਕਰਨ ਵਾਲਾ ਵਿਅਕਤੀ ਪੀੜਤਾ ਦੀ ਮਾਂ ਦਾ ਮਾਮਾ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦੇ ਘਰ ਹੀ ਰਹਿ ਰਿਹਾ ਸੀ। ਹਾਲਾਂਕਿ, ਹਮਲੇ ਦੇ ਪਿੱਛੇ ਦੀ ਅਸਲ ਰੰਜਿਸ਼ ਜਾਂ ਕਾਰਨ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਸ ਕਾਰਵਾਈ ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News