ਸ਼ਰਮਸਾਰ ਹੋਈ ਇਨਸਾਨੀਅਤ, ਕੱਪੜੇ ''ਚ ਲਪੇਟੀ ਕਰੀਬ 7 ਦਿਨਾਂ ਦੀ ਬੱਚੀ ਬਰਾਮਦ

Sunday, Sep 01, 2024 - 07:08 PM (IST)

ਫਤਿਹਗੜ੍ਹ ਸਾਹਿਬ (ਵਿਪਨ)- ਫਤਿਹਗੜ੍ਹ ਸਾਹਿਬ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਕਰੀਬ 7 ਦਿਨਾਂ ਦੀ ਲਾਵਾਰਿਸ ਬੱਚੀ ਪੁਲਸ ਵੱਲੋਂ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰਿਥਵੀ ਰਾਜ ਸਿੰਘ ਨੇ ਦੱਸਿਆ ਕਿ ਅਜੇ ਕੁਮਾਰ ਅਤੇ ਉਸ ਦੇ ਇਕ ਦੋਸਤ ਨੂੰ ਜੋਤੀ ਸਰੂਪ ਮੋੜ ਤੋਂ ਥੋੜ੍ਹੀ ਦੂਰ ਚੋਏ ਦੇ ਨਾਲ ਬਣੀ ਪਾਰਕ ਵਿੱਚੋਂ ਇਕ ਕੱਪੜੇ ਵਿੱਚ ਲਪੇਟੀ ਹੋਈ ਬੱਚੀ ਮਿਲੀ ਸੀ। 

ਇਹ ਵੀ ਪੜ੍ਹੋ- ਪੰਜਾਬ 'ਚ ਮੇਲੇ ਦੌਰਾਨ ਵੱਡਾ ਹਾਦਸਾ, ਮੱਥਾ ਟੇਕਣ ਆਈ ਬਜ਼ੁਰਗ ਔਰਤ ਦੀ ਤੜਫ਼-ਤੜਫ਼ ਕੇ ਹੋਈ ਮੌਤ

PunjabKesari

ਕੱਪੜੇ ਵਿਚ ਲਪੇਟੀ ਬੱਚੀ ਨੂੰ ਵੇਖ ਕੇ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਅਤੇ ਮੌਕੇ 'ਤੇ ਪ੍ਰਿਥਵੀ ਰਾਜ ਸਿੰਘ ਪੁਲਸ ਪਾਰਟੀ ਸਮੇਤ ਪਹੁੰਚੇ। ਇਸ ਦੌਰਾਨ ਤੁਰੰਤ ਚਾਈਲਡ ਵੈੱਲਫੇਅਰ ਨੂੰ ਸੂਚਿਤ ਕੀਤਾ ਗਿਆ ਅਤੇ ਬੱਚੀ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ-ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪਸ਼ਟੀਕਰਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News