ਆਪਣੇ ਵਿਆਹ ਦੀ ਸ਼ਾਪਿੰਗ ਕਰਕੇ ਆ ਰਹੇ ਮੁੰਡੇ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ, ਨਹੀਂ ਪਤਾ ਸੀ ਹੋਵੇਗਾ ਇਹ ਕੁੱਝ

02/05/2024 6:34:50 PM

ਫਾਜ਼ਿਲਕਾ (ਸੁਨੀਲ ਨਾਗਪਾਲ) : ਆਪਣੇ ਵਿਆਹ ਦੀ ਸ਼ੋਪਿੰਗ ਕਰਕੇ ਪਿੰਡ ਪਰਤ ਰਿਹਾ ਨੌਜਵਾਨ ਅਤੇ ਉਸਦਾ ਇਕ ਹੋਰ ਸਾਥੀ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਮੁਤਾਬਕ ਜਲਾਲਾਬਾਦ ਹਲਕੇ ਦੇ ਫਿਰੋਜ਼ਪੁਰ ਰੋਡ ’ਤੇ ਪਿੰਡ ਅਮੀਰ ਖਾਸ ਦੇ ਪੈਟਰੋਲ ਪੰਪ ਨਜ਼ਦੀਕ ਇਕ ਕਾਰ ਅਤੇ ਮੋਟਰਸਾਈਕਲ ਦੇ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਟੱਕਰ ਵਿਚ ਕਾਰ ਅਤੇ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ’ਤੇ ਦੋ ਲੋਕ ਸਵਾਰ ਸਨ ਜਿਨ੍ਹਾਂ ਵਿੱਚੋਂ ਇਕ ਦਾ ਵਿਆਹ ਸੀ। ਉਹ ਆਪਣੀ ਘਰ ਘੜੋਲੀ ਦੇ ਪ੍ਰੋਗਰਾਮ ਲਈ ਸਮਾਨ ਖਰੀਦਣ ਖੁਦ ਜਲਾਲਾਬਾਦ ਪਹੁੰਚਿਆ ਸੀ ਅਤੇ ਆਪਣੇ ਸਾਥੀ ਸਮੇਤ ਖਰੀਦੋ-ਫਰੋਖਤ ਕਰਨ ਤੋਂ ਬਾਅਦ ਵਾਪਸ ਪਰਤ ਰਿਹਾ ਸੀ। ਇੰਨੇ ਵਿਚ ਅਮੀਰ ਖਾਸ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਇਕ ਕਾਰ ਨਾਲ ਉਸਦੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਦੋਵੇਂ ਨੌਜਵਾਨ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ : ਕਿਰਨ ਬੇਦੀ ਨੂੰ ਪੰਜਾਬ ਦੀ ਗਵਰਨਰ ਲਗਾਏ ਜਾਣ ਦੀ ਜਾਣੋ ਕੀ ਹੈ ਸੱਚਾਈ

ਮੌਕੇ ’ਤੇ ਪਹੁੰਚੇ ਥਾਣਾ ਅਮੀਰ ਖਾਸ ਦੇ ਮੁੱਖ ਮੁਨਛੀ ਅਭਿਸ਼ੇਕ ਸ਼ਰਮਾ ਵੱਲੋਂ ਬੀ. ਐੱਸ. ਐੱਫ. ਦੀ ਮਦਦ ਨਾਲ ਜ਼ਖਮੀ ਨੌਜਵਾਨਾਂ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿਨ੍ਹਾਂ ਵਿਚੋਂ ਇਕ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੁੱਖ ਮੁਨਸੀ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਲੋਕ ਕਿਹੜੇ ਪਿੰਡ ਦੇ ਰਹਿਣ ਵਾਲੇ ਹਨ ਅਤੇ ਹਾਦਸਾ ਕਿਵੇਂ ਹੋਇਆ ਹੈ। ਪਹਿਲਾਂ ਇਨਸਾਨੀਅਤ ਦਿਖਾਉਂਦੇ ਹੋਏ ਪੁਲਸ ਵੱਲੋਂ ਫੌਰੀ ਤੌਰ ’ਤੇ ਇਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਭੇਜਿਆ ਜਾ ਰਿਹਾ ਹੈ। ਫਿਲਹਾਲ ਪੁਲਸ ਵਲੋਂ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।  

ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਣ ਵਾਲੇ ਇੰਸਪੈਕਟਰ ’ਤੇ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News