ਵਿਆਹ ਤੋਂ ਪੰਜ ਦਿਨ ਬਾਅਦ ਲਾੜੇ ਨਾਲ ਵਾਪਰੀ ਅਣਹੋਣੀ, ਕੀ ਸੋਚਿਆ ਤੇ ਕੀ ਹੋ ਗਿਆ

Thursday, Sep 26, 2024 - 12:38 PM (IST)

ਵਿਆਹ ਤੋਂ ਪੰਜ ਦਿਨ ਬਾਅਦ ਲਾੜੇ ਨਾਲ ਵਾਪਰੀ ਅਣਹੋਣੀ, ਕੀ ਸੋਚਿਆ ਤੇ ਕੀ ਹੋ ਗਿਆ

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ 'ਚ ਵਿਆਹ ਤੋਂ 5 ਦਿਨ ਬਾਅਦ ਹੀ ਲਾੜੇ ਨਾਲ ਵੱਡਾ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਲਾੜੇ ਦੀ ਲੱਤ ਟੁੱਟ ਕੇ 10 ਫੁੱਟ ਦੂਰ ਜਾ ਡਿੱਗੀ। ਦਰਅਸਲ ਉਕਤ ਨੌਜਵਾਨ ਸ਼ਗਨ ਸਕੀਮ ਲਈ ਆਧਾਰ ਕਾਰਡ ਲੈਣ ਜਾ ਰਿਹਾ ਸੀ ਕਿ ਰਾਹ ਵਿਚ ਹੀ ਨੌਜਵਾਨ ਦੇ ਮੋਟਰਸਾਈਕਲ ਦੀ ਬਲਦ ਰਿਹੜੇ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਨੌਜਵਾਨਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੋਂ ਇਕ ਦੀ ਗੰਭੀਰ ਹਾਲਤ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਔਰਤਾਂ ਲਈ ਜਾਰੀ ਹੋਇਆ ਸਖ਼ਤ ਹੁਕਮ

ਨੌਜਵਾਨ ਦੇ ਪਿਤਾ ਜਗਦੀਸ਼ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਖੁਈਖੇੜਾ ਕੋਲ ਆਧਾਰਕਾਰਡ ਲੈਣ ਆਇਆ ਸੀ। ਇਸ ਦੌਰਾਨ ਵਾਪਸ ਜਾਂਦੇ ਸਮੇਂ ਰਸਤੇ ਵਿਚ ਅੱਗੇ ਜਾ ਰਹੇ ਬਲਦ ਰਿਹੜੇ ਨਾਲ ਉਸ ਦੀ ਟੱਕਰ ਹੋ ਗਈ। ਇਸ ਦੌਰਾਨ ਉਸ ਦਾ ਸਾਲ਼ਾ ਵੀ ਉਸ ਦੇ ਨਾਲ ਸੀ, ਹਾਦਸੇ ਵਿਚ ਦੋਵੇਂ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੌਰਾਨ ਉਸ ਦੇ ਪੁੱਤਰ ਦੀ ਲੱਤ ਕੱਟੀ ਗਈ। ਉਨ੍ਹਾਂ ਦੱਸਿਆ ਕਿ 5 ਦਿਨ ਪਹਿਲਾਂ ਹੀ ਉਸ ਦੇ ਪੁੱਤਰ ਦਾ ਵਿਆਹ ਹੋਇਆ ਸੀ ਅਤੇ ਹੁਣ ਉਹ ਸ਼ਗਨ ਸਕੀਮ ਦਾ ਫਾਰਮ ਭਰਨ ਲਈ ਆਧਾਰ ਕਾਰਡ ਲੈਣ ਜਾ ਰਿਹਾ ਸੀ। ਪਰਿਵਾਰ ਨੇ ਹਾਦਸੇ ਨੂੰ ਲੈ ਕੇ ਕਰਵਾਈ ਦੀ ਮੰਗ ਕਰਦਿਆਂ ਇਨਸਾਫ ਦੀ ਗੁਹਾਰ ਲਗਾਈ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ

ਦੂਜੇ ਪਾਸੇ ਮੌਕੇ 'ਤੇ ਮੌਜੂਦ ਡਾਕਟਰ ਚਰਨਪਾਲ ਨੇ ਦੱਸਿਆ ਕਿ ਉਨ੍ਹਾਂ ਕੋਲ ਸੜਕ ਹਾਦਸੇ ਵਿਚ ਜ਼ਖਮੀ ਹੋਏ ਦੋ ਲੋਕ ਆਏ ਹਨ। ਜਦਕਿ ਇਕ ਨੌਜਵਾਨ ਦੀ ਲੱਤ ਸਰੀਰ ਤੋਂ ਵੱਖ ਹੋ ਚੁੱਕੀ ਸੀ। ਜਿਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਫਿਲਹਾਲ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਕਰੋ ਇਹ ਕੰਮ ਮਿਲਣਗੇ ਵਾਧੂ ਨੰਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Gurminder Singh

Content Editor

Related News