ਅੱਧੀ ਰਾਤ ਨੂੰ ਕਾਰਾਂ ਦੀ ਰੇਸ ਲਗਾ ਮੌਤ ਨੂੰ ਮਖੌਲਾਂ ਕਰ ਰਹੇ ਸੀ ਮੁੰਡੇ, ਫਿਰ ਵਾਪਰ ਗਈ ਅਣਹੋਣੀ

Wednesday, Jan 10, 2024 - 05:41 PM (IST)

ਅੱਧੀ ਰਾਤ ਨੂੰ ਕਾਰਾਂ ਦੀ ਰੇਸ ਲਗਾ ਮੌਤ ਨੂੰ ਮਖੌਲਾਂ ਕਰ ਰਹੇ ਸੀ ਮੁੰਡੇ, ਫਿਰ ਵਾਪਰ ਗਈ ਅਣਹੋਣੀ

ਪਟਿਆਲਾ (ਕੰਵਲਜੀਤ) : ਪਟਿਆਲਾ ਦੇ ਸੋਲਰ ਰੋਡ ’ਤੇ ਕਾਰਾਂ ਦੀ ਰੇਸ ਲਗਾ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ ਜਿਸ ਵਿਚ ਇਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਿੰਦਰ ਸਿੰਘ ਪਿੰਡ ਸ਼ੇਰ ਮਾਜਰਾ ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ 9 ਵਜੇ ਦੇ ਕਰੀਬ 2 ਗੱਡੀਆਂ ਵਿਚ ਸਵਾਰ ਨੌਜਵਾਨ ਰੇਸ ਲਗਾ ਰਹੇ ਸਨ। ਗੱਡੀਆਂ ਦੀ ਤੇਜ਼ ਰਫ਼ਤਾਰ ਹੋਣ ਕਾਰਨ ਕਾਰ ਦਾ ਸੰਤੁਲਨ ਵਿਗੜਨ ਗਿਆ ਅਤੇ ਇਹ ਹਾਦਸਾ ਵਾਪਰ ਗਿਆ।  

ਇਹ ਵੀ ਪੜ੍ਹੋ : ਬਿਜਲੀ ਦੇ ਮੀਟਰ ’ਤੇ ਵਾਧੂ ਲੋਡ ਪਾਉਣ ਵਾਲਿਆਂ ਲਈ ਖ਼ਤਰੇ ਦੀ ਘੰਟੀ, ਕਾਰਵਾਈ ਦੀ ਤਿਆਰੀ ’ਚ ਪਾਵਰਕਾਮ

ਦੱਸ ਦਈਏ ਕਿ ਪੋਲੋ ਗੱਡੀ ਹਾਦਸੇ ਦਾ ਸ਼ਿਕਾਰ ਹੋਈ ਹੈ ਜਿਸ ਵਿਚ 4 ਨੌਜਵਾਨ ਸਵਾਰ ਸਨ ਜਿਨ੍ਹਾਂ ਵਿਚੋਂ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ। ਕਾਰ ਸਵਾਰ ਦੋ ਨੌਜਵਾਨਾਂ ਦੀ ਹਾਲਤ ਬਿਲਕੁਲ ਠੀਕ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਸ਼ਿਆਰਪੁਰ ’ਚ ਸਰਪੰਚ ਦਾ ਕਤਲ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News