ਵੱਡੀ ਖ਼ਬਰ : ਸਰਕਾਰ ਤੇ ਟਰੱਕ ਆਪਰੇਟਰਾਂ ਵਿਚਾਲੇ ਹੋਇਆ ਸਮਝੌਤਾ, ਸ਼ੰਭੂ ਬਾਰਡਰ ਤੋਂ ਧਰਨਾ ਹੋਵੇਗਾ ਖ਼ਤਮ
Wednesday, Jan 04, 2023 - 04:20 PM (IST)
ਚੰਡੀਗੜ੍ਹ/ਪਟਿਆਲਾ (ਪਰਮੀਤ) : ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਟਰੱਕ ਆਪਰੇਟਰਾਂ ਅਤੇ ਸਰਕਾਰ ਦਰਮਿਆਨ ਸਮਝੌਤਾ ਹੋ ਗਿਆ ਹੈ। ਸਰਕਾਰ ਨਾਲ ਹੋਏ ਸਮਝੌਤੇ ਮੁਤਾਬਕ ਇਕ ਮਹੀਨੇ ਤੱਕ ਟਰੱਕ ਯੂਨੀਅਨਾਂ ਪਹਿਲਾਂ ਵਾਂਗ ਕੰਮ ਕਰਨਗੀਆਂ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਚੇਤੰਨ ਸਿੰਘ ਜੌੜਾ ਮਾਜਰਾ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਚ ਟਰੱਕ ਅਪਰੇਟਰਾਂ ਨਾਲ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ : ਮੁਫ਼ਤ ’ਚ ਕਣਕ ਲੈਣ ਵਾਲੇ ਲਾਭਪਾਤਰੀਆਂ ਲਈ ਬੁਰੀ ਖ਼ਬਰ, ਕੇਂਦਰ ਸਰਕਾਰ ਨੇ ਦਿੱਤਾ ਵੱਡਾ ਝਟਕਾ
ਇਸ ਮੀਟਿੰਗ ਵਿਚ ਉਦਯੋਗਪਤੀਆਂ, ਟਰੱਕ ਆਪਰੇਟਰਾਂ ਅਤੇ ਅਫਸਰਾਂ ਦੀ ਕਮੇਟੀ ਬਣਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਹ ਕਮੇਟੀ ਸਾਰੀ ਜਾਂਚ ਕਰਨ ਤੋਂ ਬਾਅਦ ਇਕ ਮਹੀਨੇ ਦੇ ਅੰਦਰ ਅੰਦਰ ਸਰਕਾਰ ਨੂੰ ਰਿਪੋਰਟ ਪੇਸ਼ ਕਰੇਗੀ। ਸਰਕਾਰ ਨਾਲ ਸਮਝੌਤਾ ਹੋਣ ਤੋਂ ਬਾਅਦ ਟਰੱਕ ਯੂਨੀਅਨਾਂ ਦਾ ਸ਼ੰਭੂ ਬਾਰਡਰ ’ਤੇ ਲੱਗਾ ਧਰਨਾ ਵੀ ਖ਼ਤਮ ਹੋ ਜਾਵੇਗਾ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਸਾਥੀਆਂ ਸਮੇਤ ਨਾਨੀ ਘਰ ਆਏ ਦੋਹਤੇ ਦੀ ਕਰਤੂਤ ਦੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।