ਅਕਾਲੀ, ਭਾਜਪਾ ਅਤੇ ਕੈਪਟਨ ਦਾ ਨਾਪਾਕ ਗਠਜੋੜ ਕਦੇ ਸਰਕਾਰ ਨਹੀਂ ਬਣਾ ਸਕਦਾ : ਚੀਮਾ

02/22/2022 12:07:59 PM

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਨੇਤਾ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ’ਤੇ ਪੰਜਾਬ ਅਤੇ ਪੰਜਾਬੀਆਂ ਨੂੰ ਧੋਖਾ ਦੇਣ ਦਾ ਦੋਸ਼ ਲਾਇਆ ਹੈ। ਮਜੀਠੀਆ ਦੇ ‘ਅਕਾਲੀ ਦਲ ਦਾ ਭਾਜਪਾ ਦੇ ਨਾਲ ਮੁੜ ਗਠਜੋੜ ਹੋਵੇਗਾ’ ਵਾਲੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਚੀਮਾ ਨੇ ਕਿਹਾ ਕਿ ਮਜੀਠੀਆ ਦੇ ਬਿਆਨ ਨੇ ਅਕਾਲੀ ਦਲ ਤੇ ਭਾਜਪਾ ਦੇ ਚਿਹਰੇ ਨੂੰ ਪੰਜਾਬ ਵਾਸੀਆਂ ਦੇ ਅੱਗੇ ਬੇਨਕਾਬ ਕਰ ਦਿੱਤਾ ਹੈ। ਚੀਮਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗਠਜੋੜ ਦੀ ਸਾਂਝੀ ਸਰਕਾਰ ਮੰਗਲ ਗ੍ਰਹਿ ’ਤੇ ਹੀ ਬਣ ਸਕਦੀ ਹੈ, ਕਿਉਂਕਿ ਪੰਜਾਬ ਦੇ ਵੋਟਰਾਂ ਨੇ ਤਿੰਨਾਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਨੇ ਸੂਬੇ ਦੇ ਬਿਹਤਰ ਭਵਿੱਖ ਲਈ ਪਾਈ ਵੋਟ : ਅਸ਼ਵਨੀ ਸ਼ਰਮਾ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਅਕਾਲੀ ਆਗੂ ਬਿਕਰਮ ਮਜੀਠੀਆ ਵਲੋਂ ਪੰਜਾਬ ਵਿਚ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਕਾਰ ਗਠਜੋੜ ਹੋਣ ਦੇ ਕੀਤੇ ਦਾਅਵੇ ਤੋਂ ਸਿੱਧ ਹੋ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀ ਵੋਟਾਂ ਲੈਣ ਲਈ ਹੀ ਅਕਾਲੀ ਦਲ ਬਾਦਲ ਭਾਜਪਾ ਤੋਂ ਵੱਖ ਹੋਇਆ ਸੀ। ਜਦਕਿ ਸੱਚ ਇਹ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਇਕੋ ਥੱਲੀ ਦੇ ਚੱਟੇ-ਵੱਟੇ ਹਨ। ਅਕਾਲੀ ਦਲ ਦਾ ਭਾਜਪਾ ਨਾਲ ਅੰਦਰੂਨੀ ਤੌਰ ’ਤੇ ਰਾਜਸੀ ਗਠਜੋੜ ਅੱਜ ਵੀ ਕਾਇਮ ਹੈ ਪਰ ਪੰਜਾਬ ਵਾਸੀਆਂ ਨੂੰ ਧੋਖਾ ਦੇਣ ਲਈ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਵੱਖ ਹੋਣ ਦਾ ਕੇਵਲ ਡਰਾਮਾ ਕੀਤਾ ਸੀ।

ਇਹ ਵੀ ਪੜ੍ਹੋ : ਜਿੱਤ-ਹਾਰ ਦਾ ਮੁਲਾਂਕਣ ਸ਼ੁਰੂ, ਉਮੀਦਵਾਰਾਂ ਦੀ ਕਿਸਮਤ ਈ. ਵੀ. ਐੱਮ. ’ਚ ਕੈਦ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News