ਕੋਟਕਪੂਰਾ ਦੇ ਆੜ੍ਹਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਖ਼ੁਦਕੁਸ਼ੀ ਨੋਟ ’ਚ ਹੋਇਆ ਵੱਡਾ ਖ਼ੁਲਾਸਾ
Wednesday, May 04, 2022 - 10:04 AM (IST)
ਕੋਟਕਪੂਰਾ (ਨਰਿੰਦਰ) : ਸਥਾਨਕ ਨਵੀਂ ਦਾਣਾ ਮੰਡੀ ਵਿਚ ਆੜ੍ਹਤੀ ਫਰਮ ਦੇ ਮਾਲਕ ਨੌਜਵਾਨ ਆੜ੍ਹਤੀਏ ਵੱਲੋਂ ਆਪਣੇ ਲਾਇਸੈਂਸੀ ਹਥਿਆਰ ਨਾਲ ਆਪਣੇ-ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵੀਂ ਦਾਣਾ ਮੰਡੀ ਵਿਖੇ ਸਥਿਤ 75 ਨੰਬਰ ਮਾਂਗੇ ਰਾਮ ਓਮ ਪ੍ਰਕਾਸ਼ ਨਾਂਅ ਦੀ ਦੁਕਾਨ ਦੇ ਮਾਲਕ ਨੌਜਵਾਨ ਆੜ੍ਹਤੀਏ ਪ੍ਰਮੋਦ ਸ਼ਰਮਾ (ਸੋਨੂੰ) ਪੁੱਤਰ ਓਮ ਪ੍ਰਕਾਸ਼ ਨੇ ਅੱਜ ਤਕਰੀਬਨ 2:30 ਵਜੇ ਆਪਣੇ 32 ਬੋਰ ਦੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ-ਆਪ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਦੇ ਸਾਬਕਾ ਸਰਪੰਚ ਦੀ ਘਰ ’ਚੋਂ ਮਿਲੀ ਗਲੀ-ਸੜੀ ਲਾਸ਼, ਫੈਲੀ ਸਨਸਨੀ
ਮ੍ਰਿਤਕ ਵੱਲੋਂ ਆਤਮ-ਹੱਤਿਆ ਕਰਨ ਤੋਂ ਪਹਿਲਾਂ ਖੁਦਕੁਸ਼ੀ ਨੋਟ ਵੀ ਲਿਖਿਆ ਗਿਆ ਦੱਸਿਆ ਗਿਆ ਹੈ, ਜਿਸ ਵਿਚ ਉਸਨੇ ਆਪਣੇ ਕਰੀਬੀ ਰਿਸ਼ਤੇਦਾਰਾਂ ਅਤੇ ਕੁਝ ਹੋਰ ਵਿਅਕਤੀਆਂ ਨੂੰ ਉਸਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਦੋਸ਼ੀ ਠਹਿਰਾਇਆ ਹੈ। ਖੁਦਕੁਸ਼ੀ ਨੋਟ ਵਿਚ ਮ੍ਰਿਤਕ ਨੇ ਦੱਸਿਆ ਕਿ ਕਈਆਂ ਨੇ ਉਸ ਕੋਲੋਂ ਖਾਲੀ ਚੈੱਕ ਲਏ, ਕਈਆਂ ਨੂੰ ਉਸ ਨੇ ਪੈਸੇ ਵੀ ਵਾਪਸ ਕੀਤੇ ਪਰ ਉਸਨੂੰ ਧਮਕੀਆਂ ਦੇਣ ਵਾਲਿਆਂ ਦੇ ਨਾਮ ਉਸ ਨੇ ਆਪਣੀ ਪਤਨੀ ਨੂੰ ਦੱਸ ਕੇ ਜਾਣ ਬਾਰੇ ਲਿਖਿਆ ਹੈ। ਖੁਦਕੁਸ਼ੀ ਨੋਟ ਦੇ ਅਖੀਰ ਵਿੱਚ ਉਸ ਨੇ ਐੱਸ. ਐੱਸ. ਪੀ., ਡੀ. ਐੱਸ. ਪੀ., ਐੱਸ. ਐੱਚ. ਓ. ਨੂੰ ਸੰਬੋਧਨ ਹੁੰਦਿਆਂ ਲਿਖਿਆ ਹੈ ਕਿ ਮੇਰੀ ਮੌਤ ਦੇ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਜ਼ਰੂਰ ਹੋਵੇ, ਮੇਰੀ ਮੌਤ ਤੋਂ ਬਾਅਦ ਮੇਰੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਤੇ ਉਸਦੇ ਪੁੱਤ ਦੀ ਗੁੰਡਾਗਰਦੀ, ਗਰਭਵਤੀ ਔਰਤ ਸਮੇਤ ਕਈਆਂ ਨੂੰ ਕੀਤਾ ਜ਼ਖਮੀ
ਸੰਪਰਕ ਕਰਨ ’ਤੇ ਥਾਣਾ ਮੁਖੀ ਗੁਲਜਿੰਦਰਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਮੋਰਚਰੀ ਵਿੱਚ ਰੱਖਿਆ ਗਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਅਜੇ ਤੱਕ ਕੋਈ ਵੀ ਪਰਿਵਾਰਕ ਮੈਂਬਰ ਬਿਆਨ ਦਰਜ ਕਰਵਾਉਣ ਨਹੀਂ ਆਇਆ, ਬਿਆਨ ਦਰਜ ਕਰਨ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਕਤ ਨੌਜਵਾਨ ਆੜ੍ਹਤੀਏ ਵੱਲੋਂ ਫੇਸਬੁੱਕ ’ਤੇ ਲਾਈਵ ਹੋ ਕੇ ਵੀ ਸਾਰੀ ਘਟਨਾ ਬਿਆਨ ਕੀਤੀ ਗਈ। ਇਥੇ ਇਹ ਵੀ ਜਿਕਰਯੋਗ ਹੈ ਕਿ ਉਕਤ ਆੜ੍ਹਤੀ ਵੱਲੋਂ ਆਤਮ-ਹੱਤਿਆ ਕਰਨ ਤੋਂ ਕਰੀਬ 2-3 ਘੰਟੇ ਪਹਿਲਾਂ ਲੱਗੇ ਇਕ ਖੂਨਦਾਨ ਕੈਂਪ ਵਿਚ ਖੂਨ ਦਾਨ ਵੀ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ