ਪੰਜਾਬ ਦਾ ਫ਼ੌਜੀ ਜਵਾਨ ਕਾਰਗਿਲ ‘ਚ ਹੋਇਆ ਸ਼ਹੀਦ, CM ਮਾਨ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ

10/04/2023 6:59:18 PM

ਸੰਗਰੂਰ- ਸੰਗਰੂਰ ਜ਼ਿਲ੍ਹੇ ਤੋਂ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ 'ਚ ਪਿੰਡ ਛਾਜਲੀ ਦੇ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ 'ਚ ਸ਼ਹੀਦ ਹੋ ਗਏ ਹਨ। ਇਸ ਦੁਖ ਦੀ ਘੜੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਸਿਵਲ ਹਸਪਤਾਲ ’ਚ ਮਿਲੇਗੀ ਇਹ ਸਹੂਲਤ

ਮੁੱਖ ਮੰਤਰੀ ਮਾਨ ਨੇ ਲਿਖਿਆ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਦੇ ਫੌਜੀ ਜਵਾਨ ਪਰਮਿੰਦਰ ਸਿੰਘ ਦੇ ਕਾਰਗਿਲ 'ਚ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਸ਼ਹੀਦ ਜਵਾਨ ਦੇ ਦੇਸ਼ ਲਈ ਹੌਂਸਲੇ ਨੂੰ ਸਲਾਮ ਕਰਦਾ ਹਾਂ। ਇਸ ਦੇ ਨਾਲ ਉਨ੍ਹਾਂ ਲਿਖਿਆ ਕਿ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ, ਇਸ ਔਖੀ ਘੜੀ 'ਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਹੈ ਤੇ ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਇਹ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਰਕਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan