ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਖੋਹ ਕੇ ਲਿਜਾਣ ਦੇ ਮਾਮਲੇ ’ਚ ਇਕ ਕਾਬੂ, 4 ਫ਼ਰਾਰ
Sunday, Jun 13, 2021 - 02:15 PM (IST)
ਮੋਗਾ (ਆਜ਼ਾਦ) : ਮੋਗਾ-ਲੁਧਿਆਣਾ ਜੀ. ਟੀ. ਰੋਡ ਪਿੰਡ ਬੁੱਘੀਪੁਰਾ ਕੋਲ ਰੇਤਾ ਦੀ ਭਰੀ ਟਰੈਕਟਰ-ਟਰਾਲੀ ਖੋਹ ਕੇ ਲੈ ਜਾਣ ਦੇ ਮਾਮਲੇ ਵਿਚ ਪੁਲਸ ਨੇ ਗੁਰਪ੍ਰੀਤ ਸਿੰਘ ਉਰਫ ਰਾਮ ਨਿਵਾਸੀ ਪਿੰਡ ਲੋਹਗੜ੍ਹ ਨੂੰ ਕਾਬੂ ਕੀਤਾ ਹੈ, ਜਦਕਿ ਦੂਸਰੇ ਦੋਸ਼ੀ ਕਾਬੂ ਨਹੀਂ ਆ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਗੁਰਪਿੰਦਰ ਸਿੰਘ ਨਿਵਾਸੀ ਪਿੰਡ ਖੋਟੇ ਨੇ ਕਿਹਾ ਕਿ ਉਹ ਆਪਣੀ ਟਰੈਕਟਰ-ਟਰਾਲੀ ਵਿਚ ਰੇਤਾ ਭਰ ਕੇ ਪਿੰਡ ਜਾ ਰਿਹਾ ਸੀ, ਜਦ ਉਹ ਬੁੱਘੀਪੁਰਾ ਪਿੰਡ ਕੋਲ ਪੁੱਜਾ ਤਾਂ ਸਵਿਫਟ ਕਾਰ ਸਵਾਰ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਰੋਕਿਆ ਅਤੇ ਉਸ ਨੂੰ ਧਮਕੀ ਦੇ ਕੇ ਟਰੈਕਟਰ-ਟਰਾਲੀ ਖੋਹ ਲਈ ਅਤੇ ਉਸ ਨੂੰ ਆਪਣੀ ਗੱਡੀ ਵਿਚ ਬਿਠਾ ਲਿਆ ਅਤੇ ਪਿੰਡਾਂ ’ਚ ਘੁਮਾਉਂਦੇ ਰਹੇ ਅਤੇ ਮੇਰੇ ਵੱਲੋਂ ਵਿਰੋਧ ਕਰਨ ’ਤੇ ਮੇਰੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੈਨੂੰ ਬਾਅਦ ਵਿਚ ਦਰਿਆ ਸਤਲੁਜ ਦੇ ਨੇੜੇ ਜਲੰਧਰ ਰੋਡ ’ਤੇ ਪਿੰਡ ਕਮਾਲਕੇ ਕੋਲ ਛੱਡ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਹਾਈਕੋਰਟ ਦੇ ਹੁਕਮ, ਹੱਤਿਆ ਮਾਮਲੇ ’ਚ ਉਮਰਕੈਦ ਦੀ ਸਜ਼ਾ ਕੱਟ ਰਹੇ ਮੁਲਜ਼ਮ ਨੂੰ ਕੀਤਾ ਬਰੀ
ਜਾਂਚ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ ਗਿਆ ਅਤੇ ਗੁਰਪ੍ਰੀਤ ਸਿੰਘ ਉਰਫ ਰਾਮ ਨਿਵਾਸੀ ਪਿੰਡ ਲੋਹਗੜ੍ਹ ਨੂੰ ਕਾਬੂ ਕੀਤਾ ਗਿਆ, ਜਦਕਿ ਉਸਦੇ ਦੂਸਰੇ ਸਾਥੀ ਕੁਲਦੀਪ ਸਿੰਘ ਉਰਫ ਦੀਪੂ ਅਤੇ ਪਵਨਦੀ ਸਿੰਘ ਉਰਫ ਪਵਨ ਦੋਨੋਂ ਨਿਵਾਸੀ ਪਿੰਡ ਲੋਹਗੜ੍ਹ ਅਤੇ ਦੋ ਅਣਪਛਾਤੇ ਵਿਅਕਤੀਆਂ ਦੀ ਤਲਾਸ਼ ਜਾਰੀ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਮਹਿਣਾ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਜਲਦ ਹੀ ਦੋਸ਼ੀ ਅਤੇ ਟਰੈਕਟਰ-ਟਰਾਲੀ ਸਮੇਤ ਕਾਬੂ ਆ ਜਾਣਗੇ। ਕਾਬੂ ਕੀਤੇ ਗਏ ਦੋਸ਼ੀ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿਸ ਦਾ ਚਾਰ ਦਿਨ ਦਾ ਪੁਲਸ ਰਿਮਾਂਡ ਮਿਲਿਆ।
ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੂੰ ਕੈਪਟਨ ਦਾ ਕਰਾਰਾ ਜਵਾਬ, ਕਿਹਾ ਮੇਰੇ ਤੋਂ ਸਿੱਖੋ ਕਿਵੇਂ ਸਕੂਲਾਂ ਨੂੰ ਬਿਹਤਰ ਬਣਾਉਣਾ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ