ਪੰਜਾਬ ''ਚ ਦਿਨ-ਦਿਹਾੜੇ ਵਿਦਿਆਰਥਣ ਨੂੰ ਅਗਵਾ ਕਰਨ ਦੀ ਕੋਸ਼ਿਸ਼, ਬੱਚੀ ਨੇ ਇੰਝ ਬਚਾਈ ਜਾਨ

Friday, Aug 30, 2024 - 06:26 PM (IST)

ਪੰਜਾਬ ''ਚ ਦਿਨ-ਦਿਹਾੜੇ ਵਿਦਿਆਰਥਣ ਨੂੰ ਅਗਵਾ ਕਰਨ ਦੀ ਕੋਸ਼ਿਸ਼, ਬੱਚੀ ਨੇ ਇੰਝ ਬਚਾਈ ਜਾਨ

ਲੁਧਿਆਣਾ(ਤਰੁਣ)- 9 ਸਾਲਾ ਵਿਦਿਆਰਥੀ ਨੂੰ ਅਗਵਾ ਕਰਨ ਦੀ ਘਟਨਾ ਉਸ ਸਮੇਂ ਫੇਲ੍ਹ ਹੋ ਗਈ ਜਦੋਂ ਵਿਦਿਆਰਥੀ ਨੇ ਚੌਕਸੀ ਦਿਖਾਉਂਦੇ ਹੋਏ ਦੁਕਾਨਦਾਰ ਦੀਆਂ ਲੱਤਾਂ ਫੜ ਕੇ ਰੌਲਾ ਪਾ ਦਿੱਤਾ ਅਤੇ ਉਹ ਦੁਕਾਨਦਾਰ ਨੂੰ ਉਸ ਨੂੰ ਬਚਾਉਣ ਲਈ ਤਰਲੇ ਕਰਨ ਲੱਗੀ। ਇਹ ਘਟਨਾ ਦਰੇਸੀ ਥਾਣਾ ਖੇਤਰ ਦੇ ਸਕੂਲ ਨੇੜੇ ਦੁਪਹਿਰ ਕਰੀਬ ਡੇਢ ਵਜੇ ਵਾਪਰੀ। ਦੁਕਾਨਦਾਰਾਂ ਅਤੇ ਲੋਕਾਂ ਦੀ ਮਦਦ ਨਾਲ ਮੁਲਜ਼ਮਾਂ ਨੂੰ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ ਗਿਆ। ਬੱਚੀ ਦੇ ਪਿਤਾ ਮਨੋਜ ਕੁਮਾਰ ਨੇ ਦੱਸਿਆ ਕਿ ਉਹ ਈ-ਰਿਕਸ਼ਾ ਚਾਲਕ ਵਜੋਂ ਕੰਮ ਕਰਦਾ ਹੈ। ਉਸ ਦੀ ਬੇਟੀ ਅਰਪਿਤਾ ਨਿੱਜੀ ਸਕੂਲ ਦੀ ਵਿਦਿਆਰਥਣ ਹੈ ਜੋ ਪਹਿਲੀ ਜਮਾਤ ਵਿੱਚ ਪੜ੍ਹਦੀ ਹੈ। ਕਰੀਬ 1:30 ਵਜੇ ਸਕੂਲ ਤੋਂ ਛੁੱਟੀ ਹੋਈ ਸੀ ਅਤੇ ਉਹ ਮੇਰੀ ਉਡੀਕ ਕਰ ਰਹੀ ਸੀ । ਇਸ ਦੌਰਾਨ ਨਸ਼ੇ ਦੇ ਆਦੀ ਦੋ ਮੁਲਜ਼ਮਾਂ ਨੇ ਧੀ ਦਾ ਹੱਥ ਫੜ ਕੇ ਉੱਥੋਂ ਦੀ ਲਿਜਾਉਣ ਦੀ ਕੋਸ਼ਿਸ਼ ਕੀਤੀ। ਉਸ ਦੀ ਬੇਟੀ ਅਰਪਿਤਾ ਡਰ ਗਈ ਅਤੇ ਸਕੂਲ ਦੇ ਸਾਹਮਣੇ ਦੁਕਾਨਦਾਰ ਕੋਲ ਦੌੜ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਇਸ ਦੌਰਾਨ ਦੁਕਾਨ ਮਾਲਕ ਅਮਰੀਕ ਸਿੰਘ ਨੇ ਵਿਦਿਆਰਥੀ ਦੀ ਗੱਲ ਸੁਣੀ ਅਤੇ ਆਪਣੇ ਸਾਥੀਆਂ ਦੀ ਮਦਦ ਨਾਲ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਦਰੇਸੀ ਦੇ ਇੰਚਾਰਜ ਅਵਤਾਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ।

ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ

ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪਿਤਾ ਮਨੋਜ ਕੁਮਾਰ ਦਾ ਦੋਸ਼ ਹੈ ਕਿ ਧੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਗ੍ਰਿਫ਼ਤਾਰ ਮੁਲਜ਼ਮ ਨਸ਼ੇ ਦੇ ਆਦੀ ਹਨ , ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਫਿਲਹਾਲ ਫੜੇ ਗਏ ਦੋਵੇਂ ਦੋਸ਼ੀਆਂ ਦਾ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਚੂਹਿਆਂ ਦੀ ਲੈਂਡਿੰਗ, ਦੇਖੋ ਹੈਰਾਨ ਕਰਨ ਵਾਲੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News