ਖਾਲੀ ਜਗ੍ਹਾ ''ਤੇ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼, 26 ਨਾਮਜ਼ਦ

Wednesday, Sep 27, 2017 - 11:39 AM (IST)

ਮੋਗਾ (ਆਜ਼ਾਦ) - ਜ਼ਿਲੇ ਦੇ ਪਿੰਡ ਫੂਲੇਵਾਲਾ 'ਚ ਖਾਲੀ ਜਗ੍ਹਾ 'ਤੇ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਪਤਾ ਲੱਗਾ ਹੈ। ਇਸ ਸਬੰਧੀ ਬਾਘਾਪੁਰਾਣਾ ਪੁਲਸ ਵੱਲੋਂ ਸਿਮਰਨਜੀਤ ਕੌਰ ਦੀ ਸ਼ਿਕਾਇਤ 'ਤੇ ਦਰਸ਼ਨ ਸਿੰਘ ਨਿਵਾਸੀ ਪਿੰਡ ਘੋਲੀਆ ਕਲਾਂ ਅਤੇ 20-25 ਅਣਪਛਾਤੇ ਹਮਲਾਵਰਾਂ ਖਿਲਾਫ ਜਗ੍ਹਾ 'ਤੇ ਕਬਜ਼ਾ ਕਰਨ ਅਤੇ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਸ਼ਿਕਾਇਤਕਰਤਾ ਔਰਤ ਨੇ ਦੱਸਿਆ ਕਿ ਸਾਡੇ ਘਰ ਦੇ ਨਾਲ ਪਈ ਖਾਲੀ ਜਗ੍ਹਾ 'ਤੇ ਸਾਡਾ ਲੰਮੇ ਸਮੇਂ ਤੋਂ ਕਬਜ਼ਾ ਚੱਲਦਾ ਆ ਰਿਹਾ ਹੈ, ਜਿਸ 'ਚ ਅਸੀਂ ਕਮਰਾ ਵੀ ਬਣਾਇਆ ਹੋਇਆ ਹੈ। ਕਥਿਤ ਦੋਸ਼ੀਆਂ ਨੇ ਉਕਤ ਖਾਲੀ ਜਗ੍ਹਾ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਉੱਥੇ ਬਣਾਏ ਕਮਰੇ ਨੂੰ ਢਾਹ ਦਿੱਤਾ ਅਤੇ ਸਾਨੂੰ ਗਾਲੀ-ਗਲੋਚ ਵੀ ਕੀਤੀ। ਅਸੀਂ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਧਮਕੀਆਂ ਦਿੰਦੇ ਹੋਏ ਉੱਥੋਂ ਚਲੇ ਗਏ। ਇਸ ਮਾਮਲੇ ਦੀ ਜਾਂਚ ਹੌਲਦਾਰ ਅਮਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।


Related News