ਵੱਡਾ ਹਾਦਸਾ: ਸਤਲੁਜ ਦਰਿਆ ਦੇ ਪੁੱਲ 'ਤੇ ਪਲਟਿਆ ਸਕੂਲੀ ਬੱਚਿਆਂ ਨਾਲ ਭਰਿਆ ਆਟੋ, ਮਚਿਆ ਚੀਕ-ਚਿਹਾੜਾ
Monday, Sep 23, 2024 - 03:26 PM (IST)
ਰੂਪਨਗਰ (ਵੈੱਬ ਡੈਸਕ)- ਰੂਪਨਗਰ ਵਿੱਚ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ ਆਟੋ ਵਿੱਚ ਬੈਠੇ 5 ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਜ਼ਖ਼ਮੀ ਹਾਲਤ ਵਿਚ ਬੱਚਿਆਂ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਅਤੇ ਸਕੂਲ ਵਾਲਿਆਂ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਸਾਜਿਸ਼, ਰੇਲਵੇ ਟਰੈਕ 'ਤੇ ਰੱਖੇ ਸਰੀਏ
ਆਟੋ ਚਾਲਕ ਦੀ ਲਾਪਰਵਾਹੀ ਕਾਰਨ ਹੋਇਆ ਹਾਦਸਾ
ਦਰਅਸਲ ਆਟੋ ਚਾਲਕ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਿਹਾ ਸੀ ਕਿ ਇਸ ਦੌਰਾਨ ਆਟੋ ਚਾਲਕ ਨੇ ਸਤਲੁਜ ਦਰਿਆ ਦੇ ਪੁੱਲ 'ਤੇ ਪਾਣੀ ਦੀ ਬੋਤਲ ਫੜਨ ਲੱਗਾ, ਜਿਸ ਤੋਂ ਬਾਅਦ ਆਟੋ ਦਾ ਸੰਤੁਲਨ ਵਿਗੜ ਗਿਆ ਅਤੇ ਇਹ ਪਲਟ ਗਿਆ। ਇਸ ਦੌਰਾਨ ਬੱਚਿਆਂ ਵਿੱਚ ਚੀਕ-ਚਿਹਾੜਾ ਪੈ ਗਿਆ।
ਹਾਦਸੇ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਸਕੂਲ ਨੂੰ ਇਸ ਹਾਦਸੇ ਦੀ ਸੂਚਨਾ ਦਿੱਤੀ ਗਈ। ਪਰਿਵਾਰਕ ਮੈਂਬਰ ਹਸਪਤਾਲ ਪਹੁੰਚ ਚੁੱਕੇ ਹਨ। ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਬੱਚੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।
ਇਹ ਵੀ ਪੜ੍ਹੋ- ਨਵਜੋਤ ਸਿੰਘ ਸਿੱਧੂ ਨੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-6 ਮਹੀਨੇ ਪਹਿਲਾਂ ਤੇ ਅੱਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ