ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਖੇਤਾਂ 'ਚ ਘੇਰ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

Sunday, Apr 14, 2024 - 04:43 PM (IST)

ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਖੇਤਾਂ 'ਚ ਘੇਰ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਤਰਨਤਾਰਨ (ਰਮਨ)- ਤਰਨਤਾਰਨ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਦਿਨ-ਦਿਹਾੜੇ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਜ਼ੁਰਗ ਕਿਸਾਨ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਜਾਮਾਰਾਏ  ਦਾ ਰਹਿਣ ਵਾਲਾ ਸੀ। ਬੀਤੀ ਦਿਨੀਂ ਦੁਪਹਿਰ 3 ਵਜੇ ਕਿਸਾਨ ਖੇਤਾਂ 'ਚ ਕੰਮ ਕਰ ਰਿਹਾ ਸੀ ਕਿ ਕੁੱਝ ਵਿਅਕਤੀ ਵਲੋਂ ਕਿਸਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਿਸ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਚਿੱਟੇ ਦਿਨ ਗਲੀ ’ਚੋਂ ਲੰਘ ਰਹੇ ਨੌਜਵਾਨ ਨੂੰ ਚੁੱਕ ਲੈ ਗਏ ਗੁੰਡੇ, ਬੁਰੀ ਤਰ੍ਹਾਂ ਕੀਤੀ ਕੁੱਟਮਾਰ, ਘਟਨਾ cctv 'ਚ ਕੈਦ

ਮ੍ਰਿਤਕ ਕਿਸਾਨ ਦੀ ਪਛਾਣ 62 ਸਾਲਾ ਅਵਤਾਰ ਸਿੰਘ ਪਿੰਡ ਜਾਮਾਰਾਏ ਵਜੋਂ ਹੋਈ ਹੈ। ਜਦੋਂ ਕਿਸਾਨ 'ਤੇ ਫਾਇਰਿੰਗ ਕੀਤੀ ਗਈ ਤਾਂ ਲੋਕ ਉਸ ਨੂੰ ਤਰੁੰਤ ਹਸਪਤਾਲ ਲੈ ਕੇ ਜਾਣ ਲੱਗੇ ਤਾਂ ਰਸਤੇ 'ਚ ਹੀ ਅਵਤਾਰ ਸਿੰਘ ਨੇ ਦਮ ਤੋੜ ਦਿੱਤਾ। ਇਸ ਦੌਰਾਨ ਲੋਕਾਂ ਵਲੋਂ ਪੁਲਸ ਨੂੰ ਮੌਕੇ 'ਤੇ ਸੂਚਨਾ ਦਿੱਤੀ ਗਈ। ਉਧਰ ਇਸ ਵਾਰਦਾਤ ਤੋਂ ਬਾਅਦ ਡੀ. ਐੱਸ. ਪੀ. ਰਵੀ ਸ਼ੇਰ ਸਿੰਘ ਅਤੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਰਵੀਸ਼ੇਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਐਤਵਾਰ ਸਵੇਰੇ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ- ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

ਇਸ ਦੌਰਾਨ ਕਿਸਾਨ ਅਵਤਾਰ ਸਿੰਘ ਦੇ ਪੁੱਤਰ ਦਾ ਕਹਿਣਾ ਹੈ ਕਿ ਮੇਰੇ ਪਿਤਾ ਦਾ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਵੀ ਸਾਨੂੰ ਧਮਕੀਆਂ ਦਿੱਤੀਆਂ ਗਈਆਂ ਸੀ। ਉਨ੍ਹਾਂ  ਕਿਹਾ ਅਸੀਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ ਤਾਂ ਜੋ ਵੀ ਮੁਲਜ਼ਮ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ- ਵਿਦੇਸ਼ੋਂ ਆਈ 40 ਦਿਨਾਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ, ਪੁੱਤ ਦੀ ਲਾਸ਼ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News