ਦੀਵਾਲੀ ਦੀ ਰਾਤ ਪਟਾਕਿਆਂ ਪਿੱਛੇ ਹੋ ਗਈ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮਾਰ'ਤਾ ਬਜ਼ੁਰਗ

Monday, Nov 13, 2023 - 07:13 PM (IST)

ਦੀਵਾਲੀ ਦੀ ਰਾਤ ਪਟਾਕਿਆਂ ਪਿੱਛੇ ਹੋ ਗਈ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮਾਰ'ਤਾ ਬਜ਼ੁਰਗ

ਮੋਗਾ (ਕਸ਼ਿਸ਼) : ਦੀਵਾਲੀ ਦੇ ਮੌਕੇ ਜਿੱਥੇ ਲੋਕ ਖੁਸ਼ੀਆਂ ਨਾਲ ਤਿਉਹਾਰ ਮਨਾਉਂਦੇ ਹਨ, ਉੱਥੇ ਹੀ ਕਈ ਲੋਕ ਇਸ ਦਿਨ ਵੀ ਲੜਾਈ ਝਗੜੇ ਤੋਂ ਗੁਰੇਜ਼ ਨਹੀਂ ਕਰਦੇ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਮੋਗਾ ਜ਼ਿਲ੍ਹੇ ਤੋਂ, ਜਿੱਥੇ ਪਟਾਕੇ ਚਲਾਉਣ ਨੂੰ ਲੈ ਕੇ ਦੋ ਧਿਰਾਂ 'ਚ ਲੜਾਈ ਹੋ ਗਈ ਤੇ ਉਨ੍ਹਾਂ ਦਾ ਬਚ-ਬਚਾਅ ਕਰਾ ਰਹੇ ਇਕ ਬਜ਼ੁਰਗ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਕਾਰ ਸਵਾਰ ਬਾਰਾਤੀਆਂ ਵੱਲੋਂ ਟਰੱਕ ਡਰਾਈਵਰ ਤੇ ਸਾਥੀ ਨਾਲ ਕੁੱਟਮਾਰ, ਖੋਹੇ ਪੈਸੇ ਤੇ ਚਾਬੀਆਂ

ਮੋਗਾ ਜ਼ਿਲ੍ਹੇ ਦੇ ਪਿੰਡ ਰਣੀਆ ਦੇ ਸੁਖਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਨੂੰ ਪਟਾਕੇ ਦਿਵਾਉਣ ਲਈ ਜਾ ਰਿਹਾ ਸੀ ਕਿ ਅਚਾਨਕ ਇਕ ਵਿਅਕਤੀ ਨੇ ਉਸ 'ਤੇ ਪਟਾਕਾ ਸੁੱਟ ਦਿੱਤਾ। ਜਦੋਂ ਉਸ ਨੇ ਵਿਅਕਤੀ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਹ ਉਸ ਨਾਲ ਲੜਾਈ-ਝਗੜਾ ਕਰਨ ਲਗ ਪਿਆ। ਜਦੋਂ ਉਹ ਆਪਣੇ ਘਰ ਕੋਲ ਪੁੱਜਾ ਤਾਂ ਉਕਤ ਵਿਅਕਤੀ ਨੇ ਹੋਰਾਂ ਨਾਲ ਮਿਲ ਕੇ ਉਸ 'ਤੇ ਹਮਲਾ ਕਰ ਦਿੱਤਾ ਤੇ ਉਸ ਦੇ ਪਿਤਾ ਬਚਾਅ ਕਰਨ ਲਈ ਵਿਚਾਲੇ ਆ ਗਏ। ਇਨ੍ਹਾਂ ਵਿਅਕਤੀਆਂ ਨੇ ਪਿਤਾ ਦੀ ਉਮਰ ਦਾ ਵੀ ਲਿਹਾਜ਼ ਨਾ ਕੀਤਾ ਤੇ ਉਨ੍ਹਾਂ 'ਤੇ ਵੀ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਸਮਰਾਲਾ ਨੇੜੇ ਵਾਪਰੇ ਭਿਆਨਕ ਹਾਦਸੇ ਬਾਰੇ ਬੋਲੇ CM ਮਾਨ, ਕੀਤੀ ਲੋਕਾਂ ਨੂੰ ਅਪੀਲ

ਇਸ ਮਾਮਲੇ ਬਾਰੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News