ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਘਰ ''ਚ ਵੜ ਕੀਤਾ ਹਮਲਾ, ਬਜ਼ੁਰਗ ਦੀ ਮੌਤ

Tuesday, May 14, 2024 - 06:41 PM (IST)

ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਘਰ ''ਚ ਵੜ ਕੀਤਾ ਹਮਲਾ, ਬਜ਼ੁਰਗ ਦੀ ਮੌਤ

ਸੁਨਾਮ ਉਧਮ ਸਿੰਘ ਵਾਲਾ (ਬਾਂਸਲ)- ਨਜ਼ਦੀਕੀ ਪਿੰਡ ਬਿਗੜਵਾਲ ਵਿਖੇ ਹਥਿਆਰਬੰਦਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਸਾਹਮਣੇ ਆਇਆ ਹੈ। ਜਿਥੇ ਬੀਤੀ ਰਾਤ 11 ਵਜੇ ਦੇ ਕਰੀਬ 15 ਤੋਂ 20 ਵਿਅਕਤੀਆਂ ਵੱਲੋਂ ਘਰ ਦੇ ਗੇਟ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਅਤੇ ਨਾਲ ਗਲੀ ਵਿੱਚ ਖੜੇ ਦੋ ਟੈਂਪੂਆਂ ਦੇ  ਸ਼ੀਸ਼ੇ ਭੰਨੇ ਗਏ। ਇਸ ਦੌਰਾਨ  ਅੰਦਰ ਪਈ ਬਜ਼ੁਰਗ ਔਰਤ ਦੀ ਮੌਤ ਹੋ ਗਈ। ਪੁਲਸ ਵੱਲੋਂ 20 ਵਿਅਕਤੀਆਂ ਦੇ ਕਰੀਬ ਮਾਮਲਾ ਦਰਜ ਕਰਨ ਦੀ ਗੱਲ ਆਖੀ ਗਈ ਹੈ ।

ਇਹ ਵੀ ਪੜ੍ਹੋ-  12ਵੀਂ 'ਚ 61 ਫੀਸਦੀ ਨੰਬਰ ਆਉਣ ਦੇ ਬਾਵਜੂਦ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਿਗੜਵਾਲ ਪਿੰਡ ਦੇ ਰਹਿਣ ਵਾਲੇ ਰਾਮ ਪ੍ਰਕਾਸ਼ ਨੇ ਦੱਸਿਆ ਕਿ 20 ਤੋਂ 25 ਦੇ ਕਰੀਬ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਦੇ ਗੇਟ 'ਤੇ ਤੇਜ਼ਧਾਰ ਹਥਿਆਰਾਂ ਅਤੇ ਗੰਡਾਸਿਆਂ ਨਾਲ ਹਮਲਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਦੀ ਮਾਤਾ ਮਲਕੀਤ ਕੌਰ ਵੇਹੜੇ ਵਿੱਚ ਪਏ ਸੀ ਅਤੇ ਹਮਲੇ ਦੇ ਚੱਲਦਿਆਂ ਉਹ ਮੰਜੇ ਤੋਂ ਥੱਲੇ ਡਿੱਗ ਗਏ। ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਏ ਅਤੇ  ਉਹਨਾਂ ਨੂੰ ਬੇਹੋਸ਼ ਦੀ  ਹਸਪਤਾਲ ਵਿੱਚ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

ਇਸ ਸਬੰਧੀ ਥਾਣਾ ਮੁਖੀ ਸੁਖਦੀਪ ਸਿੰਘ ਨੇ ਦੱਸਿਆ ਕੀ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਅਧਾਰ 'ਤੇ 20 ਵਿਅਕਤੀਆਂ ਦੇ ਕਰੀਬ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਭਾਜਪਾ ਆਗੂ ਸਵਰਨ ਸਲਾਰੀਆ 'ਆਪ' 'ਚ ਸ਼ਾਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News