ਪੰਜਾਬ ''ਚ ਵੱਡਾ ਹਾਦਸਾ, ਖੇਡਦੇ-ਖੇਡਦੇ ਬੱਚੀ ਨਾਲ ਵਾਪਰੀ ਅਣਹੋਣੀ, ਹਾਲ ਵੇਖ ਧਾਹਾਂ ਮਾਰ ਰੋਈ ਮਾਂ

Wednesday, Nov 13, 2024 - 07:08 PM (IST)

ਪੰਜਾਬ ''ਚ ਵੱਡਾ ਹਾਦਸਾ, ਖੇਡਦੇ-ਖੇਡਦੇ ਬੱਚੀ ਨਾਲ ਵਾਪਰੀ ਅਣਹੋਣੀ, ਹਾਲ ਵੇਖ ਧਾਹਾਂ ਮਾਰ ਰੋਈ ਮਾਂ

ਜਲੰਧਰ (ਸੋਨੂੰ)- ਜਲੰਧਰ ਵਿਚ ਇਕ ਸੜਕ ਹਾਦਸੇ ਦੌਰਾਨ ਇਕ 3 ਸਾਲਾ ਬੱਚੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 3 ਸਾਲਾ ਬੱਚੀ ਕਾਰ ਦੀ ਲਪੇਟ ਵਿਚ ਆ ਗਈ। ਬੱਚੀ ਖੇਡਦੇ ਹੋਏ ਅਚਾਨਕ ਸੜਕ 'ਤੇ ਆ ਗਈ, ਜਿਸ ਕਰਕੇ ਉਕਤ ਹਾਦਸਾ ਵਾਪਰ ਗਿਆ। ਮ੍ਰਿਤਕ ਬੱਚੀ ਦੀ ਪਛਾਣ 3 ਸਾਲਾ ਕਰੀਨਾ ਦੇ ਰੂਪ ਵਿਚ ਹੋਈ ਹੈ। ਉਕਤ ਬੱਚੀ ਪਰਿਵਾਰ ਦੀ ਸਭ ਤੋਂ ਛੋਟੀ ਬੱਚੀ ਸੀ। 

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਦਸਤਕ, ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ, ਜਾਣੋ ਅਗਲੇ ਦਿਨਾਂ ਦਾ ਹਾਲ

ਘਟਨਾ ਤੋਂ ਬਾਅਦ ਪੁਲਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਘਟਨਾ ਦੇ ਸਮੇਂ ਬੱਚੀ ਖੇਡਦੇ ਹੋਏ ਅਚਾਨਕ ਸੜਕ 'ਤੇ ਆ ਗਈ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਹ ਹਾਦਸਾ ਵਡਾਲਾ ਚੌਂਕ ਨੇੜੇ ਸਥਿਤ ਮਾਨ ਮੈਡੀਸਿਟੀ ਹਸਪਤਾਲ ਨੇੜੇ ਵਾਪਰਿਆ।  ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਕਰੀਨਾ ਸੜਕ ਕਿਨਾਰੇ ਖੇਡ ਰਹੀ ਸੀ। ਇਸ ਦੌਰਾਨ ਸਿਲਵਰ ਰੰਗ ਦੀ ਸਵਿੱਫਟ ਕਾਰ ਦੀ ਲਪੇਟ 'ਚ ਆਉਣ ਨਾਲ ਬੱਚੀ ਦੀ ਮੌਤ ਹੋ ਗਈ। ਹਾਲਾਂਕਿ ਕਾਰ ਸਵਾਰ ਤੁਰੰਤ ਹੇਠਾਂ ਉਤਰਿਆ ਅਤੇ ਲੋਕਾਂ ਦੀ ਮਦਦ ਨਾਲ ਬੱਚੀ ਨੂੰ ਹਸਪਤਾਲ ਪਹੁੰਚਾਇਆ।

PunjabKesari

ਬੱਚੀ ਦਾ ਪਿਤਾ ਪਿੰਡ ਗਿਆ ਹੋਇਆ ਸੀ ਅਤੇ ਉਸ ਦੀ ਮਾਂ ਨੇੜਲੇ ਇਕ ਨਿੱਜੀ ਅਦਾਰੇ ਵਿੱਚ ਮਿਹਨਤ ਮਜ਼ਦੂਰੀ ਕਰਦੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਨਾ ਚਾਰ ਭੈਣ-ਭਰਾ ਹਨ ਅਤੇ ਉਹ ਪ੍ਰਵਾਸੀ ਹੈ। ਜਦੋਂ ਬੱਚੀ ਸੜਕ 'ਤੇ ਆਈ ਤਾਂ ਪਰਿਵਾਰ ਵਾਲਿਆਂ ਨੇ ਉਸ ਨੂੰ ਝਿੜਕ ਕੇ ਘਰ ਦੇ ਅੰਦਰ ਭੇਜ ਦਿੱਤਾ ਪਰ ਇਸੇ ਦੌਰਾਨ ਬੱਚੀ ਫਿਰ ਸੜਕ 'ਤੇ ਆ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News